All Latest NewsNews FlashPunjab News

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਨਾਲ ਗੱਲਬਾਤ ਤੋਂ ਭੱਜੇ ਮੁੱਖ ਮੰਤਰੀ ਦੀ ਫਰੀਦਕੋਟ ਵਿਖੇ ਝੂਠੇ ਲਾਰਿਆਂ ਦੀ ਪੰਡ ਫੂਕੀ

 

3 ਸਤੰਬਰ ਨੂੰ ਚੰਡੀਗੜ੍ਹ ਵਿਖੇ ਰੋਸ ਰੈਲੀ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲ ਮਾਰਚ ‘ ਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਪੰਜਾਬ ਨੈੱਟਵਰਕ, ਫਰੀਦਕੋਟ

ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਕੇ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਨਾ ਕਰਨ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਤਿੱਖੀ ਨਾਅਰੇਬਾਜੀ ਕਰਕੇ ਆਪਣਾ ਰੋਸ ਤੇ ਗੁੱਸਾ ਪ੍ਰਗਟ ਕੀਤਾ ਅਤੇ ਮੁੱਖ ਮੰਤਰੀ ਪੰਜਾਬ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ ਗਈ ।

ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਦੋਸ਼ ਲਾਇਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ 1 ਜੁਲਾਈ ਨੂੰ ਫਗਵਾੜਾ ਵਿਖੇ ਹੋਈ ਮੀਟਿੰਗ ਦੌਰਾਨ ਖੁਦ ਵਾਅਦੇ ਕਰਕੇ ਮੀਟਿੰਗ ਕਰਨ ਤੋਂ ਭੱਜ ਗਏ ਹਨ। ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਵਾਨ ਕਰਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ।

ਇਸ ਸਮੇਂ ਆਪਣੇ ਸੰਬੋਧਨ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਆਗੂ ਪ੍ਰੇਮ ਚਾਵਲਾ , ਜਤਿੰਦਰ ਕੁਮਾਰ, ਅਸ਼ੋਕ ਕੌਸ਼ਲ,ਵੀਰ ਇੰਦਰਜੀਤ ਸਿੰਘ ਪੂਰੀ, ਸੁਖਿਵੰਦਰ ਸਿੰਘ ਸੁੱਖੀ , ਇੰਦਰਜੀਤ ਸਿੰਘ ਖੀਵਾ , ਚੰਦ ਸਿੰਘ ਡੋਡ, ਹਰਪ੍ਰੀਤ ਸਿੰਘ ਬਿਜਲੀ ਬੋਰਡ , ਹਰਪਾਲ ਸਿੰਘ ਮਚਾਕੀ , ਗਗਨ ਪਾਹਵਾ , ਗੁਰਪ੍ਰੀਤ ਸਿੰਘ ਔਲਖ, ਆਸ਼ਾ ਵਰਕਰਾਂ ਦੇ ਆਗੂ ਸਿੰਬਲਜੀਤ ਕੌਰ , ਚਰਨਜੀਤ ਕੌਰ ਲੰਭਵਾਲੀ , ਕੁਲਵਿੰਦਰ ਸਿੰਘ ਮੌੜ, ਸੂਰਤ ਸਿੰਘ ਮਾਹਲਾ , ਸੂਬਾ ਸਿੰਘ ਰਾਮੇਆਣਾ,ਦਰਜਾ ਚਾਰ ਮੁਲਾਜ਼ਮਾਂ ਦੇ ਆਗੂ ਇਕਬਾਲ ਸਿੰਘ ਢੁੱਡੀ , ਬਲਕਾਰ ਸਿੰਘ ਸਹੋਤਾ ਤੇ ਇਕਬਾਲ ਸਿੰਘ ਰਣ ਸਿੰਘ ਵਾਲਾ , ਸ਼ਿਵ ਨਾਥ ਦਰਦੀ , ਕ੍ਰਿਸ਼ਨ ਕੁਮਾਰ , ਨਰਿੰਦਰ ਸਿੰਘ ਭੈਰੋ ਤੇ ਅਜੀਤ ਸਿੰਘ ਨੇ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਬੇਰੁਖੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਆਗੂਆਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੇਂਦਰੀ ਪੈਟਰਨ ਅਨੁਸਾਰ ਡੀ. ਏੇ 50 % ਕਰਨ ਅਤੇ ਮਹਿੰਗਾਈ ਭੱਤੇ ਦੀਆਂ ਪਿਛਲੀਆਂ ਸਾਰੀਆਂ 12ਫੀਸਦੀ ਕਿਸਤਾਂ ਤੁਰੰਤ ਦੇਣ, ਪੈਨਸ਼ਨਰਾਂ ਲਈ 2. 59 ਦਾ ਗੁਣਾਕ ਲਾਗੂ ਕਰਨ , ਪਿਛਲੀ ਕਾਂਗਰਸ ਸਰਕਾਰ ਵੱਲੋਂ ਮੁਲਾਜਮਾਂ ਦੇ ਪੇਂਡੂ ਭੱਤੇ ਸਮੇਤ ਖੋਹੇ ਗਏ 37 ਭੱਤੇ ਤੁਰੰਤ ਬਹਾਲ ਕਰਨ , ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਕੇ 1972 ਦੇ ਨਿਯਮਾਂ ਅਨੁਸਾਰ ਤੁਰੰਤ ਲਾਗੂ ਕਰਨ ,ਹਰ ਤਰਾਂ ਦੇ ਕੱਚੇ, ਠੇਕਾ, ਆਊਟ ਸੋਰਸ ਮੁਲਾਜ਼ਮਾਂ ਅਤੇ ਸਕੀਮ ਵਰਕਰਾਂ ਨੂੰ ਬਿਨਾਂ ਸਰਤ ਰੈਗੂਲਰ ਕਰਨ ਅਤੇ ਘੱਟੋ ਘੱਟ ਉਜਰਤ 26000 ਰੁਪਏ ਦੇਣ, ਛੇਵੇਂ ਪੇਅ ਕਮਿਸ਼ਨ ਦੇ ਸਾਢੇ ਪੰਜ ਸਾਲ ਦੇ ਬਣਦੇ ਬਕਾਏ ਅਤੇ ਸੋਧੀ ਹੋਈ ਲੀਵ ਇਨਕੈਸ਼ਮੈਂਟ ਦਾ ਲਾਭ ਤੁਰੰਤ ਜਾਰੀ ਕਰਨ।

ਇਸ ਤੋਂ ਇਲਾਵਾ, ਪਰਖ ਕਾਲ ਦੇ ਸਮੇਂ ਦੌਰਾਨ ਘੱਟ ਤਨਖਾਹਾਂ ਦੇਣ ਸਬੰਧੀ 15 ਜਨਵਰੀ 2015 ਦਾ ਪੱਤਰ ਰੱਦ ਕਰਨ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਤੁਰੰਤ ਲਾਗੂ ਕਰਨ, ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਸਬੰਧੀ 17 ਜੁਲਾਈ 2020 ਦਾ ਪੱਤਰ ਤੁਰੰਤ ਰੱਦ ਕਰਨ ਸਮੇਤ ਸਾਰੀਆਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ। ਫੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੂਬਾਈ ਲੀਡਰਸ਼ਿਪ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ 3 ਸਤੰਬਰ ਨੂੰ ਚੰਡੀਗੜ੍ਹ ਵਿਖੇ ਰੋਸ ਰੈਲੀ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਦੇ ਐਕਸ਼ਨ ਪ੍ਰੋਗਰਾਮ ਵਿੱਚ ਫਰੀਦਕੋਟ ਜਿਲੇ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਦੇ ਪੈਨਸ਼ਨਰ ਸ਼ਾਮਿਲ ਹੋਣਗੇ।

ਇਸ ਦੌਰਾਨ ਮੁਲਾਜ਼ਮ ਲਹਿਰ ਦੇ ਪ੍ਰਮੁੱਖ ਆਗੂ ਵੇਦ ਪ੍ਰਕਾਸ ਜੀ ਦੇ ਅੱਜ ਸਦੀਵੀ ਵਿਛੋੜਾ ਦੇ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਤੋਂ ਇਲਾਵਾ ਮੁਲਾਜ਼ਮ ਆਗੂ ਜਤਿੰਦਰ ਕੁਮਾਰ ਦੀ ਨਗਰ ਕੌਂਸਲ ਫਰੀਦਕੋਟ ਤੋਂ ਰਾਏਕੋਟ ਵਿਖੇ ਕੀਤੀ ਗਈ ਸਿਆਸੀ ਆਧਾਰ ਤੇ ਬਦਲੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ ਤੇ ਇਹ ਬਦਲੀ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।

ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਸੁਭਾਸ਼ ਚੰਦਰ ਸ਼ਰਮਾ, ਕੁਲਦੀਪ ਸਿੰਘ ਸਹਿਦੇਵ, ਕੁਲਦੀਪ ਸਿੰਘ ਘਣੀਆ, ਗੁਰਪ੍ਰੀਤ ਸਿੰਘ ਰੰਧਾਵਾ, ਗੁਰਚਰਨ ਸਿੰਘ ਮਾਨ, ਰਮੇਸ਼ ਕੌਸ਼ਲ, ਕਰਨਵੀਰ ਸਿੰਘ, ਗੁਰਦੀਪ ਸਿੰਘ ਜੈਤੋ, ਗੁਰਮੀਤ ਸਿੰਘ ਜੈਤੋ, ਬਿਸ਼ਨ ਦਾਸ ਅਰੋੜਾ, ਰਾਜ ਧਾਲੀਵਾਲ, ਇਕਬਾਲ ਸਿੰਘ ਮੰਗੇੜਾ , ਤਰਸੇਮ ਨਰੂਲਾ, ਜਗਵੰਤ ਸਿੰਘ ਬਰਾੜ, ਮਲਕੀਤ ਸਿੰਘ ਭਾਣਾ, ਪ੍ਰਿੰਸੀਪਲ ਜਗਰਾਜ ਸਿੰਘ , ਦੌਲਤ ਸਿੰਘ ਅਨਪੜ, ਗਿਰਧਾਰੀ ਲਾਲ , ਪ੍ਰੀਤਮ ਸਿੰਘ ਖਜ਼ਾਨਾ ਦਫਤਰ, ਰਣਜੀਤ ਸਿੰਘ ਸਿਵਲ ਹਸਪਤਾਲ ਫਰੀਦਕੋਟ, ਸੁਰਿੰਦਰ ਪਾਲ ਸਿੰਘ ਮਾਨ, ਤਪਿੰਦਰ ਸਿੰਘ ਬੇਦੀ ਮੁੱਖ ਅਧਿਆਪਕ , ਰਛਪਾਲ ਸਿੰਘ ਮਾਨ , ਰਣਜੀਤ ਸਿੰਘ ਸਿਵਲ ਹਸਪਤਾਲ ਅਤੇ ਜੋਤੀ ਪ੍ਰਕਾਸ਼ ਮੰਡੀ ਬੋਰਡ ਆਦਿ ਸ਼ਾਮਿਲ ਸਨ।

Leave a Reply

Your email address will not be published. Required fields are marked *