All Latest NewsNews FlashPunjab News

ਅਕਾਲੀ ਦਲ ਨੂੰ ਵੱਡਾ ਝਟਕਾ! ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ –

ਅਕਾਲੀ ਦਲ ਦੇ ਅੰਦਰ ਚੱਲ ਰਹੇ ਕਲੇਸ਼ ਦੇ ਵਿਚਾਲੇ ਇੱਕ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ। ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਲੀਡਰ ਫਤਿਹ ਬਾਦਲਾਂ ਦੇ ਕਰੀਬੀ ਮੰਨੇ ਜਾਂਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਜਾਣਕਾਰੀ ਅਨੁਸਾਰ, ਡਿੰਪੀ ਢਿੱਲੋਂ ਇਸ ਵੇਲੇ ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਇੰਚਾਰਜ ਹਨ ਅਤੇ 2 ਵਾਰ ਅਕਾਲੀ ਦਲ ਤਰਫੋਂ ਕਾਂਗਰਸ ਦੇ ਰਾਜਾ ਵੜਿੰਗ ਦੇ ਖਿਲਾਫ ਚੋਣ ਵੀ ਲੜ ਚੁੱਕੇ ਹਨ।

ਹਾਲਾਂਕਿ, ਉਹਨਾਂ ਨੇ ਅਕਾਲੀ ਦਲ ਛੱਡਣ ਦੀ ਅਸਲ ਵਜ੍ਹਾ ਨਹੀਂ ਦੱਸੀ ਅਤੇ ਨੇ ਹੀ ਇਹ ਦੱਸਿਆ ਕਿ ਉਹ ਹੁਣ ਕਿਹੜੀ ਪਾਰਟੀ ਵਿੱਚ ਸ਼ਾਮਲ ਹੋਣਗੇ। ਜਦੋਂਕਿ ਅੰਦਰੂਨੀ ਸੂਤਰਾਂ ਦੀ ਮੰਨੀਏ ਤਾਂ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਜਾਣਕਾਰੀ ਇਹ ਵੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ, ਢਿੱਲੋਂ ਨੂੰ ਆਮ ਆਦਮੀ ਪਾਰਟੀ ਗਿੱਦੜਬਾਹਾ ਹਲਕੇ ਤੋਂ ਜ਼ਿਮਨੀ ਚੋਣ ਲੜਾ ਸਕਦੀ ਹੈ।

Leave a Reply

Your email address will not be published. Required fields are marked *