Punjab News: ਸਰਪੰਚ ਬਣਨ ਦੇ ਚਾਹਵਾਨੋਂ ਖਿੱਚ ਲਓ ਤਿਆਰੀ, ਦਸੰਬਰ ‘ਚ ਹੋਣਗੀਆਂ ਪੰਚਾਇਤੀ ਚੋਣਾਂ! ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਕਿਹਾ ਕਿ ਇਸੇ ਸਾਲ ਵਿੱਚ ਅਖੀਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ।
ਇਥੇ ਜ਼ਿਕਰ ਕਰਨਾ ਬਣਦਾ ਹੈ ਕਿ, ਸੂਬੇ ਅੰਦਰ ਪੰਚਾਇਤਾਂ ਦਾ ਕਾਰਜਕਾਲ ਪੂਰਾ ਹੋਣ ਕਾਰਨ ਨਵੀਆਂ ਚੋਣਾਂ ਦੀ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਦਾ ਹਾਈਕੋਰਟ ਵਿੱਚ ਮਸਲਾ ਜਾਣ ਕਾਰਨ ਕੰਮ ਅਟਕ ਗਿਆ ਹੈ। ਜਦੋਂ ਵੀ ਮਸਲਾ ਸਾਫ ਹੋ ਜਾਂਦਾ ਹੈ ਤਾਂ ਚੋਣਾਂ ਕਰਵਾਈਆਂ ਜਾਣਗੀਆਂ।
ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਫ ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਲੋਕ ਪੰਚ-ਸਰਪੰਚ ਚੁਣਨ ਤਾਂ ਜੋ ਪਿੰਡਾਂ ਦਾ ਵਿਕਾਸ ਇਮਾਨਦਾਰੀ ਨਾਲ ਹੋ ਸਕੇ।