AISF ਅਤੇ ਸਰਬ ਭਾਰਤ ਨੌਜਵਾਨ ਸਭਾ ਵੱਲੋਂ ਪਰਮਗੁਣੀ ਭਗਤ ਸਿੰਘ ਦੇ ਜਨਮਦਿਨ ਤੇ ਬਾਵਰਦੀ ਵਲੰਟੀਅਰ ਸੰਮੇਲਨ ਮੋਗਾ ਵਿਖੇ ਕਰਨ ਦਾ ਐਲਾਨ
ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਅਗਲੇ ਪੜਾ ਚ ‘”ਬਨੇਗਾ ਪ੍ਰਾਪਤੀ ਮੁਹਿੰਮ'” ਦੀ ਕੀਤੀ ਜਾਵੇਗੀ ਸ਼ੁਰੂਆਤ!
ਪੰਜਾਬ ਨੈੱਟਵਰਕ, ਮੋਗਾ
ਸਰਬ ਭਾਰਤ ਨੌਜਵਾਨ ਸਭਾ ਅਤੇ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਅੱਜ ਇੱਕ ਵਿਸ਼ੇਸ਼ ਮੀਟਿੰਗ ਬਾਈ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਕੀਤੀ ਗਈ।
ਇਸ ਮੀਟਿੰਗ ਦੀ ਪ੍ਰਧਾਨਗੀ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਅਤੇ ਸੂਬਾ ਪ੍ਰਧਾਨ ਏ.ਆਈ.ਐਸ.ਐਫ. ਰਮਨ ਕੁਮਾਰ ਧਰਮੂਵਾਲਾ ਨੇ ਕੀਤੀ। ਇਸ ਮੀਟਿੰਗ ਵਿੱਚ ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਸਾਥੀ ਜਗਰੂਪ ਸਿੰਘ, ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਪ੍ਰਧਾਨ ਸੁਖਜਿੰਦਰ ਮਹੇਸਰੀ ਅਤੇ ਉਹਨਾਂ ਨਾਲ ਸਾਥੀ ਹੰਸਰਾਜ ਗੋਲਡਨ, ਕੁਲਦੀਪ ਸਿੰਘ ਭੋਲਾ, ਡਾਕਟਰ ਇੰਦਰਵੀਰ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਮੀਟਿੰਗ ਵਿੱਚ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਿਆਂ ਦੇ ਵੱਖ ਵੱਖ ਆਗੂਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਵਿੱਚ ਸਰਬ ਸਮਤੀ ਨਾਲ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਵਿਦਿਆਰਥੀਆਂ ਦੇ ਸੂਬਾ ਸਕੱਤਰ ਪ੍ਰਿਤਪਾਲ ਸਿੰਘ ਪੰਜਾਬੀ ਯੂਨੀਵਰਸਿਟੀ ਨੇ ਕਿਹਾ ਕਿ ਪਰਮਗੁਣੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਕੀਤਾ ਜਾਣ ਵਾਲਾ ‘ਬਨੇਗਾ ਵਲੰਟੀਅਰ ਸੰਮੇਲਨ ਅਤੇ ਮਾਰਚ’ ਜਲੰਧਰ ਦੀ ਬਜਾਏ ਮੋਗਾ ਵਿਖੇ ਇਨਕਲਾਬੀ ਜੋਸ਼ ਨਾਲ ਧੂਮ ਧਾਮ ਨਾਲ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ 25 ਸਾਲ ਪਹਿਲਾਂ ਰੁਜ਼ਗਾਰ ਪ੍ਰਾਪਤੀ ਚੇਤਨਾ ਮੁਹਿੰਮ ਦੀ ਸ਼ੁਰੂਆਤ ਇਸ ਸਥਾਨ ਤੋਂ ਕੀਤੀ ਗਈ ਸੀ ਅਤੇ ਹੁਣ ਮੋਗਾ ਵਿਖੇ ਕੀਤੇ ਜਾ ਰਹੇ ਇਸ ਵੋਲੰਟੀਅਰ ਸੰਮੇਲਨ ਅਤੇ ਮਾਰਚ ਮੌਕੇ ਰੁਜ਼ਗਾਰ ਪ੍ਰਾਪਤੀ ਮੁਹਿੰਮ ਤੇ ਅਗਲੇ ਪੜਾਅ ‘”ਬਨੇਗਾ ਪ੍ਰਾਪਤੀ ਮੁਹਿੰਮ”‘ ਦੀ ਸ਼ੁਰੂਆਤ ਕੀਤੀ ਜਾਵੇਗੀ।
ਆਗੂਆਂ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਗਾ ਵਿਖੇ ਕੀਤੇ ਜਾ ਰਹੇ ਇਸ ਵਲੰਟੀਅਰ ਸੰਮੇਲਨ ਅਤੇ ਮਾਰਚ ਵਿੱਚ ਸ਼ਾਮਲ ਹੋਣ ਲਈ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿਆਂ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਭਗਤ ਸਿੰਘ ਦੀ ਤਸਵੀਰ ਵਾਲੀ ਟੀਸ਼ਰਟ ਪਹਿਨ ਕੇ ਬਾ-ਵਰਦੀ ਵਲੰਟੀਅਰ ਸ਼ਾਮਿਲ ਹੋਣਗੇ, ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਤੋਂ ਹੀ ਪੂਰੇ ਪੰਜਾਬ ਵਿੱਚ ਆਗੂ ਸਰਗਰਮ ਹੋ ਜਾਣਗੇ ਅਤੇ ਪਰਮਗੁਣੀ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਸੰਬੰਧਿਤ ਸੈਮੀਨਾਰ, ਨਾਟਕ,ਗੀਤ ਅਤੇ ਕੋਰੀਓਗਰਾਫੀਆਂ ਕਰਕੇ ਪੂਰੇ ਪੰਜਾਬ ਵਿੱਚ ਪਰਮਗੁਣੀ ਭਗਤ ਸਿੰਘ ਦੇ ਜਨਮਦਿਨ ਨੂੰ ਤਿਉਹਾਰ ਬਣਾਉਣ ਸਬੰਧੀ ਮਾਹੌਲ ਗਰਮਾਇਆ ਜਾਵੇਗਾ। ਆਗੂਆਂ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਇਤਿਹਾਸਿਕ ਸਮਾਗਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਕਮੇਟੀਆਂ ; ਤਿਆਰੀ ਕਮੇਟੀ, ਰਿਸੈਂਪਸ਼ਨ ਕਮੇਟੀ, ਸੋਸ਼ਲ ਮੀਡੀਆ ਕਮੇਟੀ, ਪ੍ਰਚਾਰ ਕਮੇਟੀ ਆਦਿ ਦਾ ਗਠਨ ਕਰਕੇ ਆਗੂਆਂ ਨੂੰ ਜੁੰਮੇਵਾਰੀ ਸੌਂਪੀ ਗਈ ਹੈ।
ਮੀਟਿੰਗ ਨੂੰ ਏਆਈਐਸਐਫ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਮਲੋਟ,ਰਾਹੁਲ ਗਰਗ, ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਮੀਤ ਸਕੱਤਰ ਵਿਸ਼ਾਲ ਬਲਟੋਹਾ ਅਤੇ ਨੌਜਵਾਨ ਆਗੂ ਗੁਰਪ੍ਰਤਾਪ ਸਿੰਘ ਵਲਟੋਹਾ ਨੇ ਸੰਬੋਧਨ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਵਰਨ ਸਿੰਘ ਖੋਸਾ, ਜਗਸੀਰ ਸਿੰਘ ਖੋਸਾ ਅਤੇ ਗੋਰਾ ਪਿਪਲੀ ਚੱਕ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ਵਾਸ ਦਵਾਇਆ।