All Latest NewsPunjab News

ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਵਿੱਚ ਲੂੰਬੜੀ ਵਾਲਾ ਦੀ ਝੰਡੀ

 

ਪੰਜਾਬ ਨੈੱਟਵਰਕ, ਫਿਰੋਜ਼ਪੁਰ

ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਖਾਂ ਵਿਖੇ ਬਲਾਕ ਨੋਡਲ ਅਫਸਰ ਕਮ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਜੀ ਦੀ ਅਗਵਾਈ ਵਿੱਚ ਕਰਾਏ ਗਏ। ਜਿਸ ਵਿੱਚ ਸਮੂਹ ਬਲਾਕ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨਾ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਜਿਸ ਵਿੱਚ ਹਿੰਦੀ ਪੰਜਾਬੀ ਅਤੇ ਅੰਗਰੇਜੀ ਦੇ ਟਾਈਪਿੰਗ ਮੁਕਾਬਲਾ ਕਰਵਾਏ ਗਏ। ਅੰਗਰੇਜੀ ਦੇ ਟਾਈਪਿੰਗ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਵਿਦਿਆਰਥਨ ਰਿਤੂ ਨੇ ਪਹਿਲਾਂ ਸਥਾਨ, ਹਰਮਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ ਦੂਸਰਾ ਸਥਾਨ ਅਤੇ ਸੁਖਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਪੰਜਾਬੀ ਵਿਸ਼ੇ ਤੇ ਟਾਈਪਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਲੂੰਬੜੀ ਵਾਲਾ ਦੀ ਵਿਦਿਆਰਥਨ ਵੰਦਨਾ ਨੇ ਪਹਿਲਾ ਸਥਾਨ, ਹਰਮਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲੇ ਨੇ ਦੂਸਰਾ ਸਥਾਨ ਅਤੇ ਪ੍ਰਿੰਸ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਲੂਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਹਿੰਦੀ ਵਿਸ਼ੇ ਦੇ ਟਾਈਪਿੰਗ ਦੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਦੀ ਵਿਦਿਆਰਥਨ ਵੰਦਨਾ ਨੇ ਪਹਿਲਾ ਸਥਾਨ, ਅਨੂਪਾ ਭਗਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਾ ਸਿੰਘ ਵਾਲਾ ਅਤੇ ਸੰਦੀਪ ਸਿੰਘ ਸਰਕਾਰੀ ਹਾਈ ਸਕੂਲ ਪਿਆਰੇਆਨਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਤਿੰਨਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਓਵਰਆਲ ਟਰਾਫੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਨੇ ਪ੍ਰਾਪਤ ਕੀਤੀ।

ਇਸ ਮੌਕੇ ਬੀਐਨਓ ਸ਼੍ਰੀਮਤੀ ਰੁਪਿੰਦਰ ਕੌਰ ਤੋਂ ਇਲਾਵਾ ਸ੍ਰੀਮਤੀ ਖੁਸ਼ਵਿੰਦਰ ਕੌਰ, ਸੰਦੀਪ ਸਹਿਗਲ, ਲਖਵਿੰਦਰ ਸਿੰਘ ਕੰਪਿਊਟਰ ਫੈਕਲਟੀ, ਹਰਜੀਤ ਸਿੰਘ ਕੰਪਿਊਟਰ ਫੈਕਲਟੀ, ਮਨੀਸ਼ ਕੁਮਾਰ ਕੰਪਿਊਟਰ ਫੈਕਲਟੀ ਅਮਿਤ ਬਾਰੀਆ, ਮਨਜੀਤ ਸਿੰਘ ਵੋਕੇਸ਼ਨਲ ਟ੍ਰੇਨਰ, ਗੁਰਮੀਤ ਸਿੰਘ ਕੰਪਿਊਟਰ ਫੈਕਲਟੀ ਸ੍ਰੀਮਤੀ ਚੇਤਨਾ ਗਣਿਤ ਅਧਿਆਪਕ ਤੋਂ ਇਲਾਵਾ ਬਲਾਕ ਦੇ ਸਕੂਲਾਂ ਦੇ ਅਧਿਆਪਕ ਅਤੇ ਬੱਚੇ ਮੌਜੂਦ ਸਨ।

 

Leave a Reply

Your email address will not be published. Required fields are marked *