All Latest NewsPunjab News

ਵੱਡੀ ਖ਼ਬਰ: ਬੇਰੁਜ਼ਗਾਰ 2364 ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ ‘ਤੇ ਚੜੇ

 

ਪੰਜਾਬ ਨੈੱਟਵਰਕ, ਮੋਹਾਲੀ:

ਬੇਰੁਜ਼ਗਾਰ ਈਟੀਟੀ ਟੈੱਟ 2364 ਅਧਿਆਪਕਾਂ ਅੱਜ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ ਤੇ ਚੜ ਗਏ ਅਤੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ, ਉਨ੍ਹਾਂ ਦੀਆਂ ਮੰਗਾਂ ਦਾ ਛੇਤੀ ਹੱਲ ਕਰਕੇ, ਨਿਯੁਕਤੀ ਪੱਤਰ ਜਾਰੀ ਕੀਤੇ ਜਾਣ।

ਦੱਸ ਦਈਏ ਕਿ, ਪਿਛਲੇ ਕਈ ਦਿਨਾਂ ਤੋਂ ਬੇਰੁਜ਼ਗਾਰ ਈਟੀਟੀ ਟੈੱਟ 2364 ਅਧਿਆਪਕਾਂ ਦਾ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫ਼ਤਰ ਮੋਹਾਲੀ ਵਿਖੇ ਧਰਨਾ ਪ੍ਦਰਸ਼ਨ ਜਾਰੀ ਹੈ।

ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਲਗਾਤਾਰ 2364 ਭਰਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ। ਸਮੇਂ ਸਮੇਂ ਤੇ ਸੰਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਉਹਨਾਂ ਨੇ ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ ਤੇ ਹੁਣ ਸੰਬੰਧਿਤ ਅਧਿਕਾਰੀਆਂ ਨਾਲ ਅੱਜ ਦੀ ਮੀਟਿੰਗ ਰੱਖੀ ਗਈ ਹੈ।

ਜੇਕਰ ਇਸ ਮੀਟਿੰਗ ਵਿੱਚ ਕੋਈ ਪੁਖਤਾ ਹਲ ਨਹੀਂ ਨਿਕਲ ਕੇ ਆਉਂਦਾ ਤਾਂ ਸਰਕਾਰ ਦੇ ਵਿਰੁੱਧ ਤਿੱਖਾ ਸੰਘਰਸ਼ ਵੇਖਣ ਨੂੰ ਮਿਲੇਗਾ ਤੇ ਗੁਪਤ ਐਕਸ਼ਨ ਵੇਖਣ ਨੂੰ ਮਿਲਣਗੇ। ਜੇਕਰ ਕਿਸੇ ਵੀ ਤਰ੍ਹਾ ਦੀ ਕੋਈ ਜਾਨ ਮਾਨ ਦਾ ਨੁਕਸਾਨ ਹੁੰਦਾ ਹੈ, ਤਾਂ ਉਸਦੀ ਜਿੰਮੇਵਾਰ ਇਥੋਂ ਦਾ ਪ੍ਰਸ਼ਾਸ਼ਨ ਤੇ ਮੌਕੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ।

ਇਸ ਮੌਕੇ ਯੂਨੀਅਨ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪ੍ਥਿਿਵੀ ਅਬੋਹਰ, ਸੁਖਚੈਨ ਬੋਹਾ, ਸੁਖਜਿੰਦਰ ਸੰਗਰੂਰ, ਰਾਜਿੰਦਰ ਧੂਰੀ, ਕੁਲਦੀਪ ਅਬੋਹਰ, ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਰਾਜਵਿੰਦਰ ਜਲਾਲਾਬਾਦ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਅਤੇ ਪੂਜਾ ਫਾਜ਼ਿਲਕਾ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *