ਵੱਡੀ ਖ਼ਬਰ: ਕਿਸਾਨਾਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ
ਪੰਜਾਬ ਨੈੱਟਵਰਕ, ਮਲੇਰਕੋਟਲਾ-
ਪੰਜਾਬ ’ਚ 42,000 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਤਿੰਨ ਦਰਜਨ ਤੋਂ ਵੱਧ ਹਾਈਵੇਅ ਪ੍ਰਾਜੈਕਟ ਮੁੱਖ ਤੌਰ ’ਤੇ ਜ਼ਮੀਨਾਂ ਐਕਵਾਇਰ ਹੋਣ ’ਚ ਦੇਰੀ ਅਤੇ ਕਿਸਾਨਾਂ ਦੇ ਧਰਨਿਆਂ ਕਾਰਣ ਰੁਕੇ ਪਏ ਹਨ। ਕਿਸਾਨਾਂ ਦੀਆਂ ਜ਼ਮੀਨਾਂ ਦਾ ਕਬਜ਼ਾ ਲੈਣ ਆਈ ਪੁਲਿਸ ਤੇ ਪ੍ਰਸਾਸ਼ਨ ਟੀਮ ਦੀ ਕਿਸਾਨਾਂ ਦੇ ਨਾਲ ਮਲੇਰਕੋਟਲਾ ਵਿਚ ਝੜਪ ਹੋ ਗਈ।
ਦਰਅਸਲ, ਇਹ ਸਾਰਾ ਮਾਮਲਾ ਐਨਐਚਏਆਈ ਪ੍ਰੋਜੈਕਟ ਅਧੀਨ ਜਮੀਨ ਅਕਵਾਇਰ ਕਰਨ ਦਾ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਜਮੀਨ ਅਕਵਾਇਰ ਕਰਨ ਪਹੁੰਚੀ ਸੀ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ।
ਕਿਸਾਨਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਨੂੰ ਪੂਰਾ ਮੁਆਵਜਾ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਸ ਪ੍ਰੋਜੈਕਟ ਨੂੰ ਲੈ ਕੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਨ ਜਾ ਰਹੇ ਹਨ।