All Latest NewsGeneralNews FlashPunjab News

ਕੰਪਿਊਟਰ ਅਧਿਆਪਕਾਂ CM ਭਗਵੰਤ ਮਾਨ ਦੇ ਧੂਰੀ ਸਥਿਤ ਦਫਤਰ ਅੱਗੇ ਸ਼ੁਰੂ ਕਰਨਗੇ ਭੁੱਖ ਹੜਤਾਲ

 

ਪੰਜਾਬ ਨੈੱਟਵਰਕ, ਬਠਿੰਡਾ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਦੇ ਮਸਲੇ ਅਤੇ ਮੰਗਾਂ ਪੂਰੀਆਂ ਨਾਂ ਕਰਨ ਖਿਲਾਫ ਕੰਪਿਊਟਰ ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਸਥਿਤ ਦਫਤਰ ਅੱਗੇ ਸ਼ੁਰੂ ਕੀਤੀ ਜਾਣ ਵਾਲੀ 1 ਸਤੰਬਰ ਦੀ ਪ੍ਰਸਤਾਵਿਤ ਭੁੱਖ ਹੜਤਾਲ ਦੇ ਮੱਦੇ ਨਜ਼ਰ 12 ਸਤੰਬਰ ਤੱਕ ਦਾ ਐਕਸ਼ਨ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।

ਕੰਪਿਊਟਰ ਅਧਿਆਪਕਾਂ 1 ਸਤੰਬਰ ਤੋਂ ਭੁੱਖ ਹੜਤਾਲ/ਮਰਨ ਵਰਤ ਦੀ ਸ਼ੁਰੂਆਤ ਧੂਰੀ (ਸੰਗਰੂਰ), ਮੁੱਖ ਮੰਤਰੀ ਦਫ਼ਤਰ ਦੇ ਸਾਹਮਣੇ ਰੋਸ ਰੈਲੀ ਕਰਕੇ ਕੀਤੀ ਜਾਵੇਗੀ। ਇਸੇ ਤਰਾਂ ਹੀ 2 ਤੋਂ 4 ਸਤੰਬਰ ਤੱਕ ਵੱਖ ਵੱਖ ਵਿਧਾਇਕਾਂ ਰਾਹੀਂ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਮੁੱਦਾ ਚੁਕਵਾਉਣ ਲਈ ਮੰਗ ਪੱਤਰ ਦਿੱਤੇ ਜਾਣਗੇ।

5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਭੁੱਖ ਹੜਤਾਲ ਦੇ ਨਾਲ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 11 ਸਤੰਬਰ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਅਤੇ ਮੀਟਿੰਗ ਬੇਸਿੱਟਾ ਰਹਿਣ ਤੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਅੱਗੇ ਕੀਤਾ ਰੋਸ ਪ੍ਰਦਰਸ਼ਨ ਕੀਤਾ ਜਾਏਗਾ।

ਭੁੱਖ ਹੜਤਾਲ ਮਰਨ ਵਰਤ ਐਕਸ਼ਨ ਦੀ ਲੜੀ ਜਿਹੜੀ ਕਿ ਓਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਸਰਕਾਰ ਦੁਆਰਾ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ ਲਿਖਤੀ ਸਹਿਮਤੀ ਪੱਤਰ ਜਾਂ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ। ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ 1 ਸਤੰਬਰ ਦੀ ਭੁੱਖ ਹੜਤਾਲ ਸਿਰਫ ਮੀਟਿੰਗ ਦੇ ਭਰੋਸੇ ਮੁਲਤਵੀ ਜਾਂ ਰੱਦ ਨਹੀਂ ਕੀਤਾ ਜਾਵੇਗੀ।

ਇਸ ਮੌਕੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਮੈਂਬਰ ਪਰਮਵੀਰ ਸਿੰਘ ਪਟਿਆਲਾ, ਪਰਦੀਪ ਕੁਮਾਰ ਮਲੂਕਾ ਬਠਿੰਡਾ, ਰਜਵੰਤ ਕੌਰ ਅੰਮ੍ਰਿਤਸਰ, ਗੁਰਬਖਸ਼ ਲਾਲ ਬਠਿੰਡਾ, ਜਸਪਾਲ ਸਿੰਘ ਫ਼ਤਹਿਗੜ੍ਹ ਸਾਹਿਬ, ਜੋਨੀ ਸਿੰਗਲਾ ਬਠਿੰਡਾ, ਰਣਜੀਤ ਸਿੰਘ ਪਟਿਆਲਾ ਅਤੇ ਲਖਵਿੰਦਰ ਸਿੰਘ ਫਿਰੋਜ਼ਪੁਰ ਅਤੇ ਹੋਰ ਕੰਪਿਊਟਰ ਅਧਿਆਪਕ ਹਾਜਰ ਸਨ।

 

Leave a Reply

Your email address will not be published. Required fields are marked *