All Latest NewsGeneralNews FlashPunjab News

ਅਧਿਆਪਕਾਂ ਦੀਆਂ ਮਸਲਿਆਂ ਮੰਗਾਂ ਬਾਰੇ DTF ਨੇ ਲਏ ਅਹਿਮ ਫ਼ੈਸਲੇ, 5 ਸਤੰਬਰ ਦੇ ਰੋਸ ਮੁਜ਼ਾਹਰੇ ਲਈ ਲਾਮਬੰਦੀ

 

ਪੰਜਾਬ ਨੈੱਟਵਰਕ, ਮੋਗਾ

ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਮੋਗਾ ਦੀ ਜ਼ਿਲ੍ਹਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਜਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ। ਇਸ ਮੀਟਿੰਗ ਵਿੱਚ ਅਧਿਆਪਕਾਂ ਦੇ ਮਸਲਿਆਂ ਉੱਤੇ ਵਿਚਾਰ ਵਟਾਂਦਰਾ ਕਰਕੇ ਅਹਿਮ ਫੈਸਲੇ ਲਏ ਗਏ।

ਜਾਣਕਾਰੀ ਦਿੰਦਿਆਂ ਜਿਲ੍ਹਾ ਜਨਰਲ ਸਕੱਤਰ ਜਗਵੀਰਨ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਜਥੇਬੰਦੀ ਨਾਲ 9 ਅਗਸਤ ਨੂੰ ਕੀਤੀ ਗਈ ਮੀਟਿੰਗ ਵਿੱਚ ਵੱਖ-ਵੱਖ ਅਧਿਆਪਕ ਮਸਲਿਆਂ ਜਿਵੇਂ 2018 ਦੀਆਂ ਸਰਵਿਸ ਰੂਲਾਂ ‘ਚ ਵਿੱਚ ਕੀਤੀਆਂ ਸੋਧਾਂ ਵਾਪਸ ਲੈਣ, ਹਰ ਤਰ੍ਹਾਂ ਦੀਆਂ ਵਿਭਾਗੀ ਤਰੱਕੀਆਂ ਕਰਨ, ਕੱਚੇ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਲਾਭਾਂ ਸਮੇਤ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ।

16 ਫਰਵਰੀ ਦੀ ਹੜਤਾਲ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ ਆਦ ‘ਤੇ ਸਹਿਮਤੀ ਬਣੀ ਸੀ ਪ੍ਰੰਤੂ ਉਨ੍ਹਾਂ ਨੂੰ ਅਜੇ ਤੱਕ ਸਰਕਾਰ ਵੱਲੋਂ ਕੋਈ ਅਮਲੀ ਰੂਪ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਸਰਕਾਰ ਡੀ.ਏ. ਦੀਆਂ ਕਿਸਤਾਂ, 01-01-2016 ਤੋਂ ਪੇ ਕਮਿਸ਼ਨ ਦਾ ਬਕਾਇਆ ਵੀ ਦੱਬੀ ਬੈਠੀ ਹੈ, ਮੁਲਾਜ਼ਮਾਂ ਦਾ ਏ. ਸੀ. ਪੀ ਅਤੇ ਪੇਂਡੂ ਭੱਤਾ ਲਾਗੂ ਕਰਨ ਤੋਂ ਵੀ ਖੇਸਲ ਵੱਟੀ ਬੈਠੀ ਹੈ।

ਇਸ ਕਾਰਨ ਅਧਿਆਪਕਾਂ ਵਿੱਚ ਸਖ਼ਤ ਰੋਹ ਹੈ ਜਿਸ ਦਾ ਪ੍ਰਗਟਾਵਾ ਕਰਨ ਲਈ, ਅਧਿਆਪਕਾਂ ਦੀਆਂ ਪੈਂਡਿੰਗ ਸਾਰੀਆਂ ਆਰਥਿਕ ਮੰਗਾਂ ਨੂੰ ਪੂਰਿਆਂ ਕਰਵਾਉਣ ਲਈ ਅਤੇ ਜਨਤਕ ਸਿੱਖਿਆ ਨੂੰ ਨਿੱਜੀਕਰਨ,ਕੇਂਦਰੀਕਰਨ, ਭਗਵਾਂਕਰਨ ਦੀ ਮਾਰ ਤੋਂ ਬਚਾਉਣ ਹਿਤ ਨਵੀਂ ਸਿੱਖਿਆ ਨੀਤੀ-2020 ਨੂੰ ਰੱਦ ਕਰਵਾਉਣ ਲਈ ਅਧਿਆਪਕਾਂ ਦੀ ਵੱਡੇ ਪੱਧਰ ‘ਤੇ ਲਾਮਬੰਦੀ ਕਰਕੇ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ‘ਤੇ ਜਿਲ੍ਹਾ ਪੱਧਰ ‘ਤੇ ਰੋਸ ਮੁਜਾਹਰਾ ਕੀਤਾ ਜਾਵੇਗਾ ।

ਜਿਲ੍ਹਾ ਮੀਤ ਪ੍ਰਧਾਨ ਸਵਰਨਦਾਸ,ਜਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਝੋਰੜਾ ਅਤੇ ਜਿਲ੍ਹਾ ਜਥੇਬੰਦਕ ਸਕੱਤਰ ਅਮਨਦੀਪ ਮਾਛੀਕੇ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਮੁਲਾਜ਼ਮਾਂ ਦੀਆਂ ਡੀ.ਏ. ਦੀਆਂ ਬਾਕੀ ਰਹਿੰਦੀਆਂ 3 ਕਿਸ਼ਤਾ ਜਾਰੀ ਕਰੇ| ਆਗੂਆਂ ਨੇ ਦੱਸਿਆਂ ਕਿ ਜਿਲ੍ਹਾ ਕਮੇਟੀ ਵੱਲੋਂ ਫੈਸਲਾ ਕੀਤਾ ਕਿ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਵੱਲੋਂ 3 ਸਤੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਮਾਰਚ ਵਿੱਚ ਵੱਡੇ ਪੱਧਰ ‘ਤੇ ਸ਼ਮੂਲੀਅਤ ਕੀਤੀ ਜਾਵੇਗੀ।

ਜਿਲ੍ਹਾ ਕਮੇਟੀ ਵੱਲੋਂ 2 ਅਕਤੂਬਰ ਦੀ ਸੰਗਰੂਰ ਵਿਖੇ ਹੋਣ ਵਾਲੀ ਸੂਬਾਈ ਰੈਲੀ ਵਿੱਚ ਅਧਿਆਪਕਾਂ ਦੀ ਵੱਡੇ ਪੱਧਰ ਤੇ ਸਮੂਲੀਅਤ ਕਰਵਾਈ ਜਾਵੇਗੀ| ਆਗੂਆਂ ਨੇ ਕਿਹਾ ਅਧਿਆਪਕ ਮੰਗਾਂ ਨੂੰ ਪੂਰੇ ਕਰਵਾਉਣ ਲਈ ਜਿਲ੍ਹਾ ਕਮੇਟੀ ਵੱਲੋਂ 5 ਸਤੰਬਰ ਦੀ ਨੂੰ ਡੀ.ਸੀ.ਦਫਤਰ ਮੋਗਾ ਸਾਹਮਣੇ ਦੁਪਹਿਰ 2.30ਵਜੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ|

ਇਸ ਸਮੇਂ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ,ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਣੀਆਂ, ਦੀਪਕ ਮਿੱਤਲ ਨਰਿੰਦਰ ਸਿੰਘ, ਮਧੂ ਬਾਲਾ,ਮਨਜੀਤ ਕੌਰ,ਨਵਦੀਪ ਧੂੜਕੋਟ, ਇਕਬਾਲ ਸਿੰਘ, ਵਾਸ ਮਸੀਹ, ਸੁਨੀਲ ਕੁਮਾਰ, ਜਸਕਰਨਜੀਤ ਸਿੰਘ, ਗੁਰਪ੍ਰੀਤ ਸਿੰਘ,ਗੁਰਲਾਲ ਸਿੰਘ,ਸ਼ੁਮਾਰ ਸਿੰਘ, ਗੁਰਜੀਤ ਸਿੰਘ, ਅਮਰਪ੍ਰੀਤ ਸਿੰਘ, ਹਰਪ੍ਰੀਤ ਸਿੰਘ,ਆਦਿ ਅਧਿਆਪਕ ਆਗੂ ਸ਼ਾਮਿਲ ਹੋਏ।

 

Leave a Reply

Your email address will not be published. Required fields are marked *