All Latest NewsNationalNews FlashTop BreakingTOP STORIES

Himachal Pradesh: CM ਸੁੱਖੂ ਅਤੇ ਸਾਰੇ ਕੈਬਨਿਟ ਮੰਤਰੀ ਨਹੀਂ ਲੈਣਗੇ ਦੋ ਮਹੀਨਿਆਂ ਦੀ ਤਨਖਾਹ

 

ਪੰਜਾਬ ਨੈੱਟਵਰਕ, ਸ਼ਿਮਲਾ

ਹਿਮਾਚਲ ਪ੍ਰਦੇਸ਼ ਦੀ ਆਰਥਿਕ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਦਨ ‘ਚ ਅਹਿਮ ਬਿਆਨ ਦਿੱਤਾ ਹੈ। ਇਸ ਬਿਆਨ ਵਿੱਚ ਸੀਐਮ ਸੁੱਖੂ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ।

ਸੂਬੇ ਦਾ ਵਿੱਤੀ ਘਾਟਾ ਲਗਾਤਾਰ ਵਧ ਰਿਹਾ ਹੈ। ਸੀਐਮ ਸੁੱਖੂ ਨੇ ਕਿਹਾ ਕਿ ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਮੁੱਖ ਸੰਸਦੀ ਸਕੱਤਰ ਆਉਣ ਵਾਲੇ ਸਮੇਂ ਵਿਚ ਜਦੋਂ ਤੱਕ ਸੂਬੇ ’ਚ ਚੰਗੇ ਸੁਧਾਰ ਨਹੀਂ ਹੁੰਦੇ, ਅਸੀਂ 2 ਮਹੀਨਿਆਂ ਦੀ ਨਾ ਤਾਂ ਤਨਖਾਹ ਲਵਾਂਗੇ, ਨਾ ਹੀ ਟੀ.ਏ. ਤੇ ਨਾ ਹੀ ਡੀ.ਏ.।

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਦਨ ਦੇ ਹੋਰ ਮੈਂਬਰਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *