All Latest NewsNews FlashPunjab News

ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਕਿਸਾਨ ਲੀਡਰ ਜੋਗਿੰਦਰ ਉਗਰਾਹਾਂ ਨਾਲ ਮੁਲਾਕਾਤ, ਕਨਵੈਨਸ਼ਨ ਲਈ ਦਿੱਤਾ ਸੱਦਾ

 

1 ਸਤੰਬਰ ਦਿਨ ਐਤਵਾਰ ਨੂੰ ਬਰਨਾਲਾ ਵਿਖੇ ਹੋਵੇਗੀ ਸੂਬਾ ਪੱਧਰੀ ਕਨਵੈਨਸ਼ਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ 1 ਸਤੰਬਰ ਦੀ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨਾਲ ਉਹਨਾਂ ਦੇ ਘਰ ਵਿਖੇ ਮੁਲਾਕਾਤ ਕੀਤੀ ਗਈ ਤੇ ਉਹਨਾਂ ਨੂੰ ਕਨਵੈਨਸ਼ਨ ਲਈ ਸੱਦਾ ਦਿੱਤਾ ਗਿਆ।

ਇਸ ਦੇ ਨਾਲ ਹੀ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਗਿਆ। ਯੂਨੀਅਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਲਗਾਤਾਰ ਸ਼ਾਨਦਾਰ ਨਤੀਜੇ ਦੇਣ ਦੇ ਬਾਵਜੂਦ ਵੀ ਸਰਕਾਰ ਮੈਰੀਟੋਰੀਅਸ ਸਕੂਲਾਂ ਨੂੰ ਅਣਗੌਲਿਆਂ ਕਰ ਰਹੀ ਹੈ ਕਿਰਤੀ ਤੇ ਕਿਸਾਨਾਂ ਦੇ ਬੱਚਿਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਇਸ ਸਮੇਂ ਪ੍ਰਧਾਨ ਉਗਰਾਹਾਂ ਨੇ ਵਿਸ਼ਵਾਸ ਦਵਾਇਆ ਕਿ ਉਹਨਾਂ ਦੀ ਜਥੇਬੰਦੀ ਉਗਰਾਹਾਂ ਹਮੇਸ਼ਾ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀਆਂ ਹੱਕੀ ਮੰਗਾਂ ਦਾ ਸਮਰਥਨ ਕਰਦੀ ਹੈ ਤੇ ਭਵਿੱਖ ਵਿੱਚ ਉਹਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੇਗੀ। ਇਸ ਸਮੇਂ ਯੂਨੀਅਨ ਦੇ ਸੂਬਾ ਆਗੂ ਬੂਟਾ ਸਿੰਘ ਮਾਨ ਬਠਿੰਡਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਅਸ਼ਵਨੀ ਕੁਮਾਰ ਗੁਰਮੀਤ ਸਿੰਘ ਆਦਿ ਹਾਜ਼ਰ ਰਹੇ।

 

Leave a Reply

Your email address will not be published. Required fields are marked *