ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਭਾਕਿਯੂ ਡਕੌਂਦਾ ਦੇ ਸੂਬਾ ਆਗੂ ਮਨਜੀਤ ਸਿੰਘ ਪੰਧੇਰ ਨਾਲ ਮੁਲਾਕਾਤ
1 ਸਤੰਬਰ ਦੀ ਕਨਵੈਂਸ਼ਨ ਲਈ ਸੱਦਾ ਦਿੱਤਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ 1 ਸਤੰਬਰ ਦੀ ਕਨਵੈਂਸ਼ਨ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਆਗੂ ਮਨਜੀਤ ਸਿੰਘ ਪੰਧੇਰ ਨਾਲ ਉਹਨਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ ਤੇ ਉਨਾਂ ਨੂੰ ਕਨਵੈਂਸ਼ਨ ਲਈ ਸੱਦਾ ਦਿੱਤਾ ਗਿਆ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਪੰਧੇਰ ਸਾਹਿਬ ਨੂੰ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰ ਰਹੀ ਹੈ।
ਸ਼ਾਨਦਾਰ ਨਤੀਜੇ ਦਿੱਤੇ ਜਾ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਯੂਨੀਅਨ ਦੇ ਆਗੂਆਂ ਨਾਲ ਵਿਸਥਾਰ ਪੂਰਵਕ ਚਰਚਾ ਕਰਦਿਆਂ ਪ੍ਰਧਾਨ ਮਨਜੀਤ ਸਿੰਘ ਪੰਧੇਰ ਨੇ ਕਿ ਕਿਹਾ ਕਿ ਉਹਨਾਂ ਦੀਆਂ ਮੰਗਾਂ ਬਹੁਤ ਜਾਇਜ਼ ਹਨ ਤੇ ਉਹ ਕਨਵੈਂਸ਼ਨ ਵਿੱਚ ਜ਼ਰੂਰ ਹਾਜ਼ਰੀ ਭਰਨਗੇ।
ਪੰਧੇਰ ਨੇ ਕਿਹਾ ਕਿ, ਸਾਡੀ ਜਥੇਬੰਦੀ ਵੱਲੋਂ ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੂੰ ਪੂਰਨ ਸਮਰਥਨ ਹੈ। ਇਸ ਸਮੇਂ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੂਬਾ ਆਗੂ ਬੂਟਾ ਸਿੰਘ ਮਾਨ ਬਠਿੰਡਾ ਇਕਾਈ ਦੇ ਅਸ਼ਵਨੀ ਕੁਮਾਰ, ਹਿਮਾਂਸ਼ੂ ਸ਼ਰਮਾ ,ਜਤਿੰਦਰ ਸਿੰਘ ,ਅਜੇ ਕੁਮਾਰ ਮਨਚੰਦਾ ਆਦਿ ਸਾਥੀ ਹਾਜ਼ਰ ਰਹੇ।