All Latest NewsGeneralNews FlashPunjab News

ਵੱਡੀ ਖ਼ਬਰ: ਪੰਜਾਬ ‘ਚ 6 ਸਾਲਾ ਧੀ ਨਾਲ ਬਲਾਤਕਾਰ ਕਰਨ ਵਾਲੇ ਪਿਓ ਨੂੰ ਫ਼ਾਂਸੀ ਦੀ ਸੁਣਾਈ ਸਜ਼ਾ

 

ਅੰਮ੍ਰਿਤਸਰ :

ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰ ਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖਤ ਸਜਾ ਸੁਣਾਈ ਹੈ।

ਪੌਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਆਪਣੀ ਹੀ ਛੇ ਸਾਲਾ ਧੀ ਦੇ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੌਸਕੋ ਐਕਟ ਦੀ ਧਾਰਾ 6 ਅਧੀਨ ਦਰਜ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਵੱਲੋਂ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੌਸਕੋ ਐਕਟ ਦੀ ਧਾਰਾ 6 ਤਹਿਤ ਤਾਅ ਉਮਰ ਲਈ ਉਮਰ ਕੈਦ ਤੇ ਪੰਜਾਹ ਹਜਾਰ ਰੁਪਏ ਜੁਰਮਾਨੇ ਦੀ ਸਖਤ ਸਜਾ ਸੁਣਾਈ। ਇਹ ਦੋਵੇਂ ਸਜਾਵਾਂ ਨਾਲੋ-ਨਾਲ ਚੱਲਣਗੀਆਂ।

ਦੋਸ਼ੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਅਤੇ ਦੋਸ਼ੀ ਸਮੇਂ-ਸਮੇਂ ‘ਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ। ਵਾਰਦਾਤ ਵਾਲੇ ਦਿਨ ਚਾਰ ਜਨਵਰੀ ਸ਼ਾਮ ਨੂੰ ਉਹ ਬੱਚੀ ਨੂੰ ਆਪਣੇ ਨਾਲ ਲੈ ਗਿਆ ਪਰ ਵਾਪਸ ਛੱਡਣ ਨਹੀਂ ਆਇਆ। ਉਸ ਨੇ ਜੰਗਲੀ ਇਲਾਕੇ ਵਿੱਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰ ਕੇ ਉਸ ਦਾ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਆਪਣੀ ਬੱਚੀ ਦੀ ਲਾਸ਼ ਦਰਖਤ ਨਾਲ ਲਟਕਾ ਦਿੱਤੀ। ਉਹ ਨਸ਼ੇ ਦੀ ਹਾਲਤ ਵਿੱਚ ਨੇੜੇ ਹੀ ਘੁੰਮਦਾ ਰਿਹਾ। ਉਸ ਨੇ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਆਪ ਹੀ ਸੂਚਿਤ ਕਰ ਦਿੱਤਾ ਕਿ ਉਸ ਨੇ ਬੱਚੀ ਨੂੰ ਮਾਰ ਦਿੱਤਾ ਹੈ। ਇਸ ਸਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਰਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਿਤੀ 05 ਜਨਵਰੀ 2020 ਨੂੰ ਮੁਕਦਮਾ ਦਰਜ ਕੀਤਾ ਗਿਆ ਸੀ।

ਹੁਣ ਪੌਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਆਪਣੀ ਹੀ ਛੇ ਸਾਲਾ ਧੀ ਨਾਲ ਜਬਰ ਜਨਾਹ ਅਤੇ ਕਤਲ ਕਰਨ ਦੇ ਦੋਸ਼ ‘ਚ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖਤ ਸਜਾ ਸੁਣਾਈ ਹੈ।

Leave a Reply

Your email address will not be published. Required fields are marked *