All Latest NewsGeneralNews FlashPunjab News

ਕੰਪਿਊਟਰ ਅਧਿਆਪਕਾਂ ਦੀ ਭੁੱਖ ਹੜਤਾਲ ਦਾ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਮਰਥਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਪੰਜਾਬ ਦੇ ਚੀਫ ਔਰਗੇਨਾਈਜਰ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰ ਸਬੰਧੀ ਮਾੜਾ ਵਤੀਰਾ ਹੈ ।ਵੱਖ- ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ /ਸਾਂਝੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ।

ਇਸ ਸੰਘਰਸ਼ ਵਿੱਚ ਕੰਪਿਊਟਰ ਅਧਿਆਪਕ ਵੀ ਸ਼ਾਮਿਲ ਹਨ। ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਪਹਿਲੀ ਸਤੰਬਰ ਨੂੰ ਮੁੱਖ ਮੰਤਰੀ ਦੇ ਦਫ਼ਤਰ ਸਾਹਮਣੇ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਭੁੱਖ ਹੜਤਾਲ/ ਮਰਨ ਵਰਤ ਰੱਖਿਆ ਜਾ ਰਿਹਾ ਹੈ। ਕੰਪਿਊਟਰ ਅਧਿਆਪਕਾਂ ਦੀ ਮੰਗ ਹੈ ਕਿ ਉਹਨਾਂ ਵੱਲੋਂ ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਉਹਨਾਂ ਨੂੰ ਸਿੱਖਿਆ ਵਿਭਾਗ ਵਿੱਚ ਪੈ -ਪਰੋਟੈਕਸ਼ਨ ਕਰਦੇ ਹੋਏ ਮਰਜ਼ ਕੀਤਾ ਜਾਵੇ।

ਉਹਨਾਂ ਤੇ ਪੈ ਕਮਿਸ਼ਨ ਲਾਗੂ ਕਰਦੇ ਹੋਏ ਪੈ ਸਕੇਲ ਦਿੱਤੇ ਜਾਣ ਅਤੇ ਪੈ- ਕਮਿਸ਼ਨ ਦਾ ਬਕਾਇਆ ਵੀ ਦਿੱਤਾ ਜਾਵੇ। ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟੇਗਰੀਜ ਪੰਜਾਬ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ। ਅਤੇ ਧੂਰੀ ਵਿਖੇ ਕੰਪਿਊਟਰ ਅਧਿਆਪਿਕਾ ਵੱਲੋਂ ਸ਼ੁਰੂ ਕੀਤੀ ਜਾ ਰਹੀ ਭੁੱਖ ਹੜਤਾਲ ਵਿੱਚ ਸ਼ਾਮਿਲ ਹੋਵੇਗੀ। ਜਥੇਬੰਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਉਹਨਾਂ ਨੂੰ ਭੁੱਖ ਹੜਤਾਲ ਤੇ ਬੈਠਣ ਲਈ ਮਜ਼ਬੂਰ ਨਾ ਕੀਤਾ ਜਾਵੇ।

 

Leave a Reply

Your email address will not be published. Required fields are marked *