Punjab News: ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ 1 ਸਤੰਬਰ ਨੂੰ ਸੂਬਾ ਪੱਧਰੀ ਕਨਵੈਨਸ਼ਨ ਤਰਕਸ਼ੀਲ ਭਵਨ ਬਰਨਾਲਾ ਵਿਖੇ

All Latest NewsGeneral NewsNews FlashPunjab News

 

Punjab News: ਪੰਜਾਬ ਭਰ ਤੋਂ ਕਿਸਾਨ ਜਥੇਬੰਦੀਆਂ ਤੇ ਅਧਿਆਪਕ ਜਥੇਬੰਦੀਆਂ ਦੇ ਪਹੁੰਚ ਰਹੇ ਹਨ ਆਗੂ : ਡਾ. ਪਰਮਜੀਤ ਸਿੰਘ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਪੱਧਰੀ ਕਨਵੈਨਸ਼ਨ 1 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਡਾ. ਅਜੇ ਕੁਮਾਰ ਨੇ ਦੱਸਿਆ ਕਿ ਇਸ ਕਨਵੈਨਸ਼ਨ ਵਿੱਚ ਸਮੁੱਚੇ ਪੰਜਾਬ ਦੀਆਂ ਜਥੇਬੰਦੀਆਂ ਪਹੁੰਚ ਰਹੀਆਂ ਹਨ।

ਜਿਨਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦਰਸ਼ਨ ਨੱਤ,ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸਕੱਤਰ ਮਹਿੰਦਰ ਸਿੰਘ ਕੌੜਿਆਂਵਾਲੀ, ਰਾਜੀਵ ਕੁਮਾਰ ਸੂਬਾ ਮੀਤ ਪ੍ਰਧਾਨ ਡੀਟੀਐਫ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਸਿੰਘ, PCCTU ਦੇ ਪ੍ਰੋ.ਜਗਵੰਤ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ, ਡੀਐਮਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਕੰਪਿਊਟਰ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ, ਹਰਦੀਪ ਟੋਡਰਪੁਰ ਡੀ.ਟੀ.ਐਫ ,ਟੈਕਨੀਕਲ ਯੂਨੀਅਨ ਗੁਰਦਿਆਲ ਸਿੰਘ,ਆਇਸ਼ਾ ਯੂਨੀਅਨ ,1158 ਦੇ ਸੂਬਾ ਆਗੂ ਜਸਪ੍ਰੀਤ ਸਿੰਘ, ਸਰਕਾਰੀ ਕਾਲਜ ਸਿੱਖਿਆ ਬਚਾਓ ਮੰਚ ਦੇ ਸੂਬਾ ਆਗੂ ਬਲਵਿੰਦਰ ਸਿੰਘ, ਪੁਰਾਣੀ ਪੈਨਸ਼ਨ ਪੇ ਬਹਾਲੀ ਫਰੰਟ ਦੇ ਆਗੂ ਬਲਜੀਤ ਸਿੰਘ ਪਹੁੰਚ ਰਹੇ ਹਨ।

ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੂਬਾ ਆਗੂ ਡਾ. ਪਰਮਜੀਤ ਸਿੰਘ ਤੇ ਡਾ. ਟੀਨਾ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਸੂਬਾਈ ਕਨਵੈਨਸ਼ਨ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਨਵੈਨਸ਼ਨ ਦਾ ਪ੍ਰਮੁੱਖ ਮਨੋਰਥ ਜਥੇਬੰਦੀ ਦੇ ਢਾਂਚੇ ਨੂੰ ਮਜ਼ਬੂਤ ਕਰਨਾ ,ਮੈਰੀਟੋਰੀਅਸ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਜਿਵੇਂ ਕਿ ਖਾਣੇ ਦੀ ਕਟੌਤੀ ਚਿਰਾਂ ਤੋਂ ਬੰਦ ਪਈ ਆਫਲਾਈਨ ਕੋਚਿੰਗ ਨੂੰ ਚਲਾਉਣ ਸਬੰਧੀ, ਮੈਰੀਟੋਰੀਅਸ ਟੀਚਰਾਂ ਦੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਵਾਉਣ ਸਬੰਧੀ, ਮੈਰੀਟੋਰੀਅਸ ਸਕੂਲਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਾਉਣ ਸਬੰਧੀ, ਭਰਾਤਰੀ ਜਥੇਬੰਦੀਆਂ ਨਾਲ ਸਹਿਯੋਗ ਕਰਨ ਸਬੰਧੀ ਆਦਿ ਵਿਚਾਰਾਂ ਕੀਤੀਆਂ ਜਾਣਗੀਆਂ ਤਾਂ ਕਿ ਗਰੀਬ ਘਰਾਂ ਦੇ ਵਿਦਿਆਰਥੀਆਂ ਦੇ ਸੁਪਨੇ ਪੂਰੇ ਹੋ ਸਕਣ ਤੇ ਉਹ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹ ਕੇ ਉੱਚ ਕੋਟੀ ਦੇ ਅਫ਼ਸਰ ਬਣ ਸਕਣ। ਕੋਆਰਡੀਨੇਟਰ ਰਾਕੇਸ਼ ਕੁਮਾਰ ਤੇ ਸੁਖਜੀਤ ਸਿੰਘ ਨੇ ਦੱਸਿਆ ਕਿ ਕਨਵੈਨਸ਼ਨ ਸੰਬੰਧੀ ਮੈਰੀਟੋਰੀਅਸ ਸਕੂਲਾਂ ਦੇ ਟੀਚਰਾਂ ਵਿੱਚ ਪੂਰਨ ਉਤਸ਼ਾਹ ਹੈ ਤੇ ਇਸ ਕਨਵੈਂਸ਼ਨ ਨੂੰ ਸਫਲ ਬਣਾਉਣ ਸਬੰਧੀ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ ਪਿਛਲੇ ਦਿਨਾਂ ਤੋਂ ਚੱਲ ਰਹੀਆਂ ਹਨ।

 

Media PBN Staff

Media PBN Staff

Leave a Reply

Your email address will not be published. Required fields are marked *