ਬਰਨਾਲਾ ਵਿਖੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾਈ ਕਨਵੈਨਸ਼ਨ
ਪੰਜਾਬ ਭਰ ਤੋਂ ਕਿਸਾਨ ਜਥੇਬੰਦੀਆਂ ਤੇ ਅਧਿਆਪਕ ਜਥੇਬੰਦੀਆਂ ਦੇ ਆਗੂ ਪਹੁੰਚੇ
ਪੰਜਾਬ ਨੈੱਟਵਰਕ, ਬਰਨਾਲਾ-
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਪੱਧਰੀ ਕਨਵੈਨਸ਼ਨ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਡਾ. ਅਜੇ ਕੁਮਾਰ ਨੇ ਦੱਸਿਆ ਕਿ ਇਸ ਕਨਵੈਨਸ਼ਨ ਵਿੱਚ ਸਮੁੱਚੇ ਪੰਜਾਬ ਦੀਆਂ ਜਥੇਬੰਦੀਆਂ ਪਹੁੰਚੀਆਂ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੂਬਾ ਆਗੂ ਡਾ. ਪਰਮਜੀਤ ਸਿੰਘ ਤੇ ਡਾ. ਟੀਨਾ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਸੂਬਾਈ ਕਨਵੈਨਸ਼ਨ ਦਾ ਪ੍ਰਮੁੱਖ ਮਨੋਰਥ ਜਥੇਬੰਦੀ ਦੇ ਢਾਂਚੇ ਨੂੰ ਮਜ਼ਬੂਤ ਕਰਨਾ।
ਇਸ ਤੋਂ ਇਲਾਵਾ, ਮੈਰੀਟੋਰੀਅਸ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਜਿਵੇਂ ਕਿ ਖਾਣੇ ਦੀ ਕਟੌਤੀ ਚਿਰਾਂ ਤੋਂ ਬੰਦ ਪਈ ਆਫਲਾਈਨ ਕੋਚਿੰਗ ਨੂੰ ਚਲਾਉਣ ਸਬੰਧੀ, ਮੈਰੀਟੋਰੀਅਸ ਟੀਚਰਾਂ ਦੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਵਾਉਣ ਸਬੰਧੀ, ਮੈਰੀਟੋਰੀਅਸ ਸਕੂਲਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਾਉਣ ਸਬੰਧੀ, ਭਰਾਤਰੀ ਜਥੇਬੰਦੀਆਂ ਨਾਲ ਸਹਿਯੋਗ ਕਰਨ ਸਬੰਧੀ ਆਦਿ ਵਿਚਾਰਾਂ ਕੀਤੀਆਂ ਗਈਆਂ ਤਾਂ ਕਿ ਗਰੀਬ ਘਰਾਂ ਦੇ ਵਿਦਿਆਰਥੀਆਂ ਦੇ ਸੁਪਨੇ ਪੂਰੇ ਹੋ ਸਕਣ ਤੇ ਉਹ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹ ਕੇ ਉੱਚ ਕੋਟੀ ਦੇ ਅਫ਼ਸਰ ਬਣ ਸਕਣ।
ਹੋਰ ਵੇਰਵੇ ਅਤੇ ਨਾਮ ਅਪਡੇਟ ਹੋ ਰਹੇ ਨੇ……….