All Latest NewsNationalNews FlashTop BreakingTOP STORIES

ਵੱਡੀ ਖ਼ਬਰ: ਪਟਾਕਾ ਫੈਕਟਰੀ ‘ਚ ਧਮਾਕਾ, 2 ਲੋਕਾਂ ਦੀ ਮੌਤ

 

ਨਵੀਂ ਦਿੱਲੀ

ਤਾਮਿਲਨਾਡੂ ਦੇ ਥੂਥੂਕੁਡੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਮੁਥੁਕੰਨਨ (21) ਅਤੇ ਵਿਜੇ (25) ਵਜੋਂ ਹੋਈ ਹੈ।

ਜਦੋਂਕਿ, ਚਾਰ ਹੋਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਪਛਾਣ ਸੇਲਵਮ (21), ਪ੍ਰਸ਼ਾਂਤ (20), ਸੇਂਧੁਰਕਾਨੀ (45), ਮੁਥੁਮਾਰੀ (41) ਦੇ ਰੂਪ ਵਜੋਂ ਹੋਈ ਹੈ ਅਤੇ ਉਨ੍ਹਾਂ ਦਾ ਸਥਾਨਕੁਲਮ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਥੂਥੂਕੁਡੀ ਵਿੱਚ ਪਟਾਕਾ ਫੈਕਟਰੀ ਵਿੱਚ ਧਮਾਕੇ ਵਿੱਚ ਮਰਨ ਵਾਲਿਆਂ ਨੂੰ 3-3 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਹਸਪਤਾਲ ਵਿੱਚ ਇਲਾਜ ਅਧੀਨ ਹਰੇਕ ਗੰਭੀਰ ਜ਼ਖ਼ਮੀ ਵਿਅਕਤੀ ਲਈ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

 

Leave a Reply

Your email address will not be published. Required fields are marked *