IMD Weather Update: ਪੰਜਾਬ ਦੇ 9 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਚੇਤਾਵਨੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
IMD Weather Update: ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕਰਦਿਆਂ ਹੋਇਆ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਿਕ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸਿਆਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਫਿਰੋਜ਼ਪੁਰ-ਫਾਜਿਲਕਾ ਵਿਚ 2 ਅਤੇ 3 ਸਤੰਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ।
IMD ਮੁਤਾਬਕ, ਹਿਮਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕਣ ਕਾਰਨ 40 ਤੋਂ ਵੱਧ ਸੜਕਾਂ ਬੰਦ ਹਨ। ਮੌਸਮ ਵਿਭਾਗ ਨੇ ਮੰਡੀ ਅਤੇ ਸਿਰਮੌਰ ਜ਼ਿਲਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਸੂਬੇ ਵਿੱਚ ਹੁਣ ਤੱਕ 150 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਸੂਬੇ ਨੂੰ 1265 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।