All Latest NewsGeneralNews FlashPunjab News

ਭਗਵੰਤ ਮਾਨ ਸਰਕਾਰ ਦੇ ਲਾਰਿਆਂ ਦੀ ਪੰਡ ETT 2364 ਬੇਰੁਜ਼ਗਾਰ ਅਧਿਆਪਕਾਂ ਨੇ ਲਾਈ ‘ਤੀਲੀ’

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪਿਛਲੇ ਕਈ ਦਿਨਾਂ ਤੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ 2364 ਅਧਿਆਪਕਾਂ ਦਾ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫ਼ਤਰ ਮੋਹਾਲੀ ਵਿਖੇ ਧਰਨਾ ਪ੍ਦਰਸ਼ਨ ਜਾਰੀ ਹੈ।

ਬੇਰੁਜ਼ਗਾਰ ਈਟੀਟੀ ਟੈੱਟ ਪਾਸ 2364 ਅਧਿਆਪਕਾਂ ਨੇ ਅੱਜ ਸਰਕਾਰ ਦੇ ਲਾਰਿਆ ਤੋਂ ਤੰਗ ਆਕੇ ਸਰਕਾਰ ਦੇ ਲਾਰਿਆ ਦੀ ਪੰਡ ਅਗਨੀ ਭੇਂਟ ਕੀਤੀ ਤੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ, ਉਨ੍ਹਾਂ ਦੀਆਂ ਮੰਗਾਂ ਦਾ ਛੇਤੀ ਹੱਲ ਕਰਕੇ, ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਅਤੇ ਉਹਨਾਂ ਨੂੰ ਸਕੂਲਾਂ ਵਿੱਚ ਭੇਜਿਆ ਜਾਵੇ।

ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਲਗਾਤਾਰ 2364 ਭਰਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ। ਸਮੇਂ ਸਮੇਂ ਤੇ ਸੰਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਉਹਨਾਂ ਨੇ ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ ਤੇ ਅੱਜ 2 ਸਤੰਬਰ ਈਟੀਟੀ 2364 ਅਧਿਆਪਕਾਂ ਵੱਲੋਂ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਭਰਤੀ ਨੂੰ ਲੈ ਕੇ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।

ਜੇਕਰ ਇਸ ਮੀਟਿੰਗ ਵਿੱਚ ਕੋਈ ਪੁਖਤਾ ਹਲ ਨਹੀਂ ਨਿਕਲ ਕੇ ਆਉਂਦਾ ਤਾਂ ਸਰਕਾਰ ਦੇ ਵਿਰੁੱਧ ਤਿੱਖਾ ਸੰਘਰਸ਼ ਵੇਖਣ ਨੂੰ ਮਿਲੇਗਾ ਤੇ ਭੁੱਖ ਹੜਤਾਲ ਮਰਨ ਵਰਤ ਵਿੱਚ ਤਬਦੀਲ ਹੋ ਜਾਵੇਗਾ ਨਾਲ ਹੀ ਗੁਪਤ ਐਕਸ਼ਨ ਵੇਖਣ ਨੂੰ ਮਿਲਣਗੇ।

ਜੇਕਰ ਕਿਸੇ ਵੀ ਤਰ੍ਹਾ ਦਾ ਕੋਈ ਜਾਨ ਮਾਨ ਦਾ ਨੁਕਸਾਨ ਹੁੰਦਾ ਹੈ, ਤਾਂ ਉਸਦਾ ਜਿੰਮੇਵਾਰ ਇਥੋਂ ਦਾ ਪ੍ਰਸ਼ਾਸ਼ਨ ਤੇ ਮੌਕੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ।

ਇਸ ਮੌਕੇ ਯੂਨੀਅਨ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪ੍ਥਿਿਵੀ ਅਬੋਹਰ, ਸੁਖਚੈਨ ਬੋਹਾ, ਸੁਖਜਿੰਦਰ ਸੰਗਰੂਰ, ਰਾਜਿੰਦਰ ਧੂਰੀ, ਸੋਨੀ ਮਾਨਸਾ , ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਰਾਜਵਿੰਦਰ ਜਲਾਲਾਬਾਦ, ਸੰਦੀਪ ਕੁਮਾਰ , ਮੋਹਿੰਦਰ ਸਿੰਘ ਅਤੇ ਗੁਰਮੇਲ ਸਿੰਘ ਮਾਨਸਾ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *