All Latest NewsGeneralPunjab News

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਮਨਾਇਆ ਟੀਚਰ ਡੇਅ, ਕਈ ਅਧਿਆਪਕਾਂ ਨੂੰ ਕੀਤਾ ਸਨਮਾਨਿਤ

 

ਪੱਤਰਕਾਰਾਂ ਵੱਲੋਂ ਅਧਿਆਪਕਾਂ ਦਾ ਸਨਮਾਨ ਸ਼ਲਾਗਾ ਯੋਗ ਉਪਰਾਲਾ- ਐਸਐਸਪੀ ਵਰਿੰਦਰ ਸਿੰਘ ਬਰਾੜ

ਪਰਮਜੀਤ ਢਾਬਾਂ, ਜਲਾਲਾਬਾਦ

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਲਗਾਤਾਰ ਪੰਜਵੇਂ ਸਾਲ ਅਧਿਆਪਕ ਦਿਵਸ ਸਮਾਰੋਹ ਕਰਵਾ ਕੇ ਦੇਸ਼ ਦੇ ਨਿਰਮਾਤਾ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਥਾਨਕ ਐਫੀਸ਼ੀਐਂਟ ਕਾਲਜ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਸਐਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜਲਾਲਾਬਾਦ ਬਲਾਕ ਦੇ ਦਰਜਨ ਤੋਂ ਵੱਧ ਸੀ ਐਚ ਟੀ ਅਤੇ ਕਾਲਜਾਂ ਦੇ ਪ੍ਰਿੰਸੀਪਲ ਨੂੰ ਸਨਮਾਨਤ ਕੀਤਾ।

ਸਮਾਰੋਹ ਵਿੱਚ ਪਹੁੰਚਣ ਤੇ ਸਭ ਤੋਂ ਪਹਿਲਾਂ ਐਸਐਸਪੀ ਫਾਜ਼ਲਕਾ ਦਾ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਟੋਨੀ ਛਾਬੜਾ,ਕੁਲਦੀਪ ਸਿੰਘ ਬਰਾੜ ਬਲਾਕ ਪ੍ਰਧਾਨ, ਪਰਮਜੀਤ ਸਿੰਘ ਢਾਬਾਂ, ਹੈਪੀ ਕਾਠਪਾਲ, ਹਰਪ੍ਰੀਤ ਸਿੰਘ ਮਹਿਮੀ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਸ ਤੋਂ ਬਾਅਦ ਅਧਿਆਪਕਾਂ ਨੂੰ ਸਨਮਾਨ ਚਿੰਨ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਆਪਣੇ ਸੰਬੋਧਨ ਵਿੱਚ ਐਸਐਸਪੀ ਵਰਿੰਦਰ ਸਿੰਘ ਬਰਾੜ ਮੁੱਖ ਮਹਿਮਾਨ ਨੇ ਕਿਹਾ ਕਿ ਅਧਿਆਪਕਾਂ ਦਾ ਸਨਮਾਨ ਸਭ ਤੋਂ ਵੱਡਾ ਸਨਮਾਨ ਹੈ ਕਿਉਂਕਿ ਇਹਨਾਂ ਨੇ ਹੀ ਦੇਸ਼ ਅਤੇ ਸਮਾਜ ਦਾ ਭਵਿੱਖ ਤਿਆਰ ਕਰਨਾ ਹੁੰਦਾ। ਉਹਨਾਂ ਕਿਹਾ ਕਿ ਪੱਤਰਕਾਰਾਂ ਵੱਲੋਂ ਅਧਿਆਪਕਾਂ ਦਾ ਸਨਮਾਨ ਕੀਤਾ ਜਾਣਾ ਇਹ ਪਹਿਲੀ ਵਾਰ ਦੇਖਿਆ ਹੈ ਅਤੇ ਮੈਂ ਇਸ ਦੇ ਲਈ ਇਸ ਯੂਨੀਅਨ ਦੀ ਦਿਲੋਂ ਪ੍ਰਸ਼ੰਸਾ ਕਰਦਾ ਹਾਂ।

ਉਹਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਸਾਰੇ ਲੋਕ ਨਸ਼ਿਆਂ ਵਿੱਚ ਗਰਕ ਹੋ ਰਹੀ ਪੀੜੀ ਨੂੰ ਬਚਾਉਣ ਲਈ ਅੱਗੇ ਆਉਣ। ਅਖੀਰ ਵਿੱਚ ਮੁੱਖ ਮਹਿਮਾਨ ਨੂੰ ਯੂਨੀਅਨ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਇੰਸਪੈਕਟਰ ਅੰਗਰੇਜ਼ ਕੁਮਾਰ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਰਮਨ ਵਾਟਸ, ਗਗਨ ਵਾਟਸ, ਬਲਜੀਤ ਸਿੰਘ, ਜਗਮੀਤ ਸੰਧੂ, ਅਮਨਦੀਪ ਸਿੰਘ, ਹਨੀ ਕਟਾਰੀਆ, ਮਲਕੀਤ ਸਿੰਘ, ਬਬਲੂ ਸਹਿਗਲ, ਬੰਪਲ ਭੱਠੇਜਾ, ਮੋਨੂ ਛਾਬੜਾ, ਸੋਨੂੰ ਮਹੰਤ ਵੀ ਮੌਜੂਦ ਸਨ।

 

Leave a Reply

Your email address will not be published. Required fields are marked *