All Latest NewsGeneralNews FlashPunjab News

ਅਖੌਤੀ ਬਦਲਾਅ! ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਮਾਨ ਸਰਕਾਰ ਨੇ ਕੀਤਾ ਨਜ਼ਰਬੰਦ

 

ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਯੂਨੀਅਨ ਦੇ ਜਿਲਾ ਪ੍ਰਧਾਨ ਸ਼ੋਭਿਤ ਭਗਤ ਨੂੰ ਅਧਿਆਪਕ ਦਿਵਸ ਤੇ ਨਜ਼ਰਬੰਦ ਕਰਨਾ ਮੰਦਭਾਗਾ :-ਰਾਜਿੰਦਰ ਸੰਧਾ

ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸਾਹਿਬ ਪੁਲਿਸ ਦੀ ਦੁਰਵਰਤੋਂ ਕਰਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਅਵਾਜ ਨਹੀ ਦਬਾਈ ਜਾਣੀ

ਪੰਜਾਬ ਨੈੱਟਵਰਕ, ਜਲੰਧਰ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਮੁਲਾਜ਼ਮਾਂ ਦਾ ਐਨਾ ਡਰ ਸਤਾ ਰਿਹਾ ਹੈ ਕਿ ਪੁਲਿਸ ਦੇ ਜ਼ੋਰ ਰਾਹੀ ਮੁਲਾਜ਼ਮਾਂ ਨੂੰ ਦਫ਼ਤਰਾਂ/ਘਰਾਂ ‘ਚ ਨਜ਼ਰਬੰਦ ਕੀਤਾ ਜਾ ਰਿਹਾ ਹੈ।ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਮੁਲਾਜ਼ਮਾਂ ਦੀਆ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਪਰ ਸੱਤਾ ਵਿਚ ਆਉਣ ਤੇ ਮੁੱਖ ਮੰਤਰੀ ਸਾਹਿਬ ਮੁਲਾਜ਼ਮਾਂ ਨੂੰ ਭੁੱਲ ਗਏ।

ਸਰਕਾਰ ਨੂੰ ਮੁਲਾਜ਼ਮਾਂ ਦਾ ਐਨਾ ਡਰ ਸਤਾ ਰਿਹਾ ਹੈ ਕਿ ਅੱਜ ਅਧਿਆਪਕ ਦਿਵਸ ਦੇ ਸੂਬਾ ਪੱਧਰੀ ਪ੍ਰੋਗਰਾਮ ਦੋਰਾਨ ਜਥੇਬੰਦੀ ਦੇ ਸੂਬਾ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸ਼ੋਭਿਤ ਭਗਤ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਨਜ਼ਰਬੰਦ ਕੀਤਾ ਗਿਆ।

ਆਗੁਆ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਇਹੀ ਭਗਵੰਤ ਮਾਨ ਪੰਜਾਬ ਦੇ ਮੁਲਾਜ਼ਮਾਂ ਤੇ ਆਮ ਜਨਤਾ ਨੂੰ ਸਪੀਚ ਤੇ ਜਨਤਕ ਸਭਾਵਾਂ ਰਾਹੀ ਕਹਿੰਦੇ ਸਨ ਕਿ ਸੱਤਾਧਿਰ ਨੂੰ ਸਵਾਲ ਕਰੋ ਪਰ ਹੁਣ ਜਦੋਂ ਆਪ ਸੱਤਾ ਵਿਚ ਆਏ ਹਨ ਤਾਂ ਆਪਣੀਆ ਗੱਲਾਂ ਨੂੰ ਭੁੱਲ ਕੇ ਸਾਰੀਆ ਹੱਦਾਂ ਟੱਪ ਚੁੱਕੇ ਹਨ ਅਤੇ ਲੋਕਾਂ ਦੀ ਅਵਾਜ਼ ਨੂੰ ਦਬਾ ਰਹੇ ਹਨ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ,ਪ੍ਰਵੀਨ ਸ਼ਰਮਾ, ਰਾਜਿੰਦਰ ਸੰਧਾ, ਜਗਮੋਹਨ ਸਿੰਘ ਗਗਨਦੀਪ ਸ਼ਰਮਾ ਨੇ ਕਿਹਾ ਕਿ ਮੁਲਾਜ਼ਮ ਆਗੁਆ ਨੂੰ ਘਰਾਂ ਅਤੇ ਦਫਤਰਾਂ ਵਿਚ ਨਜ਼ਰਬੰਦ ਕੀਤਾ ਜਾ ਰਿਹਾ ਹੈ ਜੋ ਕਿ ਲੋਕਤੰਤਰ ਦੀ ਹੱਤਿਆ ਹੈ।

ਆਗੂਆ ਨੇ ਕਿਹਾ ਕਿ ਸਾਡੇ ਪਰਿਵਾਰਾਂ ‘ਚ ਡਰ ਦਾ ਮਾਹੋਲ ਬਣਾਇਆ ਜਾ ਰਿਹਾ ਹੈ ਅਤੇ ਭਗਵੰਤ ਮਾਨ ਸਰਕਾਰ ਲੋਕਤੰਤਰ ਦੀ ਹੱਤਿਆ ਕਰਨ ਵਿਚ ਸਾਰੀਆ ਹੱਦਾਂ ਪਾਰ ਕਰ ਗਈ ਹੈ ਜਿਸ ਨੂੰ ਕਿਸੇ ਵੀ ਹੱਦ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮਾਂ ਨੂੰ ਮਿਲਣ ਤੋਂ ਕਿਓ ਡਰ ਰਹੇ ਹਨ ਅਤੇ ਮੁਲਾਜ਼ਮਾਂ ਦੀਆ ਜ਼ਾਇਜ਼ ਮੰਗਾਂ ਨੂੰ ਲਾਗੂ ਕਰਨ ਚ ਕਿਓ ਨਾਕਾਮ ਹੋ ਰਹੇ ਹਨ।

ਆਗੂਆ ਨੇ ਕਿਹਾ ਕਿ ਬਿਨ੍ਹਾ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਅਤੇ ਦਫਤਰੀ ਕਰਮਚਾਰੀਆ ਨੂੰ ਰੈਗੂਲਰ ਕਰਨ ਦੀ ਸਹਿਮਤੀ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀ ਕੀਤੀ ਜਾ ਰਹੀ ਹੈ।

ਆਗੂਆ ਨੇ ਐਲਾਨ ਕੀਤਾ ਕਿ ਮੰਗਾਂ ਮੰਨਣ ਦੀ ਬਜਾਏ ਦਫਤਰੀ ਮੁਲਾਜ਼ਮਾਂ ਦੇ ਘਰਾਂ ਵਿਚ ਪੁਲਿਸ ਭੇਜਣ ਦੀ ਸਰਕਾਰ ਦੀ ਕਾਰਵਾਈ ਦਾ ਮੁਲਾਜ਼ਮ ਡੱਟ ਕੇ ਵਿਰੋਧ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿਚ ਸਰਕਾਰ ਵਿਰੁੱਧ ਲਾਮਬੰਦੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਾਕੀ ਮੰਤਰੀ ਨੂੰ ਘੇਰਿਆ ਜਾਵੇਗਾ ਅਤੇ ਸਵਾਲ ਕੀਤਾ ਜਾਵੇਗਾਂ ਕਿ ਪੰਜਾਬ ਦੇ ਮੁਲਾਜ਼ਮ ਚੋਰ, ਗੈਗਸਟਰ ਜਾਂ ਅੱਤਵਾਦੀ ਹਨ ਜੋ ਉਨਾਂ੍ਹ ਦੇ ਘਰਾਂ ਵਿਚ ਪੁਲਿਸ ਦਾ ਪਹਿਰਾ ਲਾਇਆ ਜਾ ਰਿਹਾ ਹੈ।

 

Leave a Reply

Your email address will not be published. Required fields are marked *