Punjab News: ਹਰਗੋਬਿੰਦ ਯੂਨੀਅਨ ਨੂੰ ਛੱਡ ਕੇ ਕਈ ਮੈਂਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ‘ਚ ਸ਼ਾਮਲ
ਪੰਜਾਬ ਨੈੱਟਵਰਕ, ਮੋਗਾ-
Punjab News: ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਮੀਟਿੰਗ ਜ਼ਿਲਾ ਮੋਗਾ ਦੇ ਬਲਾਕ ਧਰਮਕੋਟ ਸਰਕਲ ਫਿਰੋਜ਼ਵਾਲ ਦੇ ਵਿਖੇ ਹੋਈ। ਯੂਨੀਅਨ ਦੀ ਮੀਟਿੰਗ ਮੈਡਮ ਬਰਿੰਦਰਜੀਤ ਕੋਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜਗਜੀਤ ਕੌਰ ਖੋਸਾ ਦੀ ਅਗਵਾਈ ਹੇਠ ਹੋਈ।
ਜਿਸ ਵਿਚ ਹਰਗੋਬਿੰਦ ਯੂਨੀਅਨ ਨੂੰ ਛੱਡ ਕੇ ਸਾਰੇ ਮੈਂਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਿੱਚ ਸ਼ਾਮਿਲ ਹੋਏ ਅਤੇ ਯੂਨੀਅਨ ਮੈਬਰਾਂ ਨੇ ਪ੍ਰੈੱਸ ਬਿਆਨ ਸਾਂਝਾ ਕੀਤਾ ਗਿਆ ਕਿ ਯੂਨੀਅਨ ਆਪਣੀ ਹੱਕੀ ਤੇ ਜਾਇਜ਼ ਮੰਗਾਂ ਲਈ ਯਤਨਸ਼ੀਲ ਰਹੇਗੀ।
ਯੂਨੀਅਨ ਮੈਬਰਾਂ ਵੱਲੋਂ ਸਰਕਾਰ ਕੋਲੋ ਮੰਗ ਕੀਤੀ ਗਈ ਕਿ ਪ੍ਰੀ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ, ਮਾਣ ਭੱਤਾ ਦੁੱਗਣਾ ਕੀਤਾ ਜਾਵੇ, ਰਿਟਾਇਰਮੈਂਟ ਤੇ ਐਗਜ਼ਰਸ਼ੀਆ ਰਕਮ ਦੁੱਗਣੀ ਕੀਤੀ ਜਾਵੇ ਅਤੇ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਯੂਨੀਅਨ ਹਰ ਤਰੀਕੇ ਨਾਲ ਸਰਕਾਰ ਨਾਲ ਆਰ ਪਾਰ ਦੀ ਲੜਾਈ ਲਈ ਤਿਆਰ ਰਹੇਗੀ। ਜਿਸ ਦੀ ਜਿੰਮੇਵਾਰ ਸਿਰਫ ਤੇ ਸਿਰਫ ਪੰਜਾਬ ਸਰਕਾਰ ਹੋਵੇਗੀ।