All Latest NewsGeneralNews FlashPunjab News

ਪਠਾਨਕੋਟ: ਅਧਿਆਪਕ ਦਿਵਸ ਮੌਕੇ ਗ੍ਰਾਮ ਪੰਚਾਇਤ ਠਾਕੁਰਪੁਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਸਨਮਾਨਿਤ

 

ਪੰਜਾਬ ਨੈੱਟਵਰਕ, ਪਠਾਨਕੋਟ

ਅਧਿਆਪਕ ਦਿਵਸ ਦੇ ਮੌਕੇ ਤੇ ਸਰਕਾਰੀ ਪ੍ਰਾਇਮਰੀ ਸਕੂਲ ਠਾਕੁਰਪੁਰ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਸਰਪੰਚ ਸਤੀਸ਼ ਕੁਮਾਰ ਦੀ ਅਗਵਾਈ ਹੇਠ ਪ੍ਰੋਗਰਾਮ ਆਯੋਜਿਤ ਕਰ ਸਕੂਲ ਦੇ ਅਧਿਆਪਕਾਂ ਦਾ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਤੇ ਬੋਲਦਿਆਂ ਸਰਪੰਚ ਸਤੀਸ਼ ਕੁਮਾਰ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਇਸ ਸਕੂਲ ਨੇ ਪੂਰੇ ਪੰਜਾਬ ਵਿੱਚ ਇੱਕ ਅਲਗ ਪਹਿਚਾਣ ਬਣਾਈ ਹੈ।

ਇਸ ਮੌਕੇ ਸਕੂਲ ਹੈਡ ਟੀਚਰ ਰਾਕੇਸ਼ ਸੈਣੀ, ਮੈਡਮ ਪੂਜਾ ਕਾਟਲ ਅਤੇ ਮੈਡਮ ਪਰਮਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਮਿਹਨਤ ਕਰਕੇ ਸਕੂਲ ਦਾ ਨਾਂ ਰੌਸ਼ਨ ਕਰਾਂਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਚਾਇਤ ਮੈਂਬਰ ਗੋਲਡੀ ਠਾਕੁਰ, ਸੰਦੀਪ ਸਿੰਘ, ਕੁਲਦੀਪ ਰਾਜ, ਸੁਮਨ ਬਾਲਾ, ਸੁਣੈਨਾ, ਮਿਡ ਡੇ ਮੀਲ ਵਰਕਰ ਰਾਧਾ ਰਾਣੀ, ਸੁਦੇਸ਼ ਕੁਮਾਰੀ, ਰੇਣੂੰ ਬਾਲਾ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *