All Latest NewsGeneralNews FlashPunjab News

ਸੀਨੀਅਰ ਸੈਕੰਡਰੀ ਸਕੂਲ ਲਲਤੋਂ ਕਲਾ ਵਿਖੇ ਅਧਿਆਪਕ ਦਿਵਸ ਮੌਕੇ ਸਮਾਗਮ ਕੀਤਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉੱਤੇ ਪੈਂਦੇ ਪਿੰਡ ਲਲਤੋਂ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਜਗਦੀਪ ਕੌਰ ਸਿੱਧੂ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ।

ਅਧਿਆਪਕ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਅਧਿਆਪਕਾਂ ਨੂੰ ਇਸ ਸ਼ੁਭ ਅਵਸਰ ਉੱਪਰ ਵਧਾਈ ਦਿੱਤੀ ਅਤੇ ਵੱਖ-ਵੱਖ ਤਰ੍ਹਾਂ ਦੇ ਤੋਹਫੇ ਦਿੱਤੇ ਗਏ।

ਇਸ ਸਮੇਂ ਪ੍ਰਿੰਸੀਪਲ ਜਗਦੀਪ ਕੌਰ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਪ੍ਰਿੰਸੀਪਲ ਮੈਡਮ ਵੱਲੋਂ ਆਪਣੇ ਸਮੂਹ ਸਟਾਫ ਮੈਂਬਰਜ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ।

ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਦਮਨਪ੍ਰੀਤ ਕੌਰ, ਸੰਦੀਪ ਸਿੰਘ ਵੋਕੇਸ਼ਨਲ ਮਾਸਟਰ, ਕੀਰਤਪਾਲ ਸਿੰਘ ਖੇਤੀਬਾੜੀ ਮਾਸਟਰ, ਸੰਦੀਪ ਸਿੰਘ ਮੈਥ ਮਾਸਟਰ, ਹਰਜਿੰਦਰ ਸਿੰਘ, ਅਮਨਦੀਪ ਸਿੰਘ, ਰਾਜਵਿੰਦਰ ਸਿੰਘ ਸਮੇਤ ਸਟਾਫ ਮੈਂਬਰ ਹਾਜ਼ਰ ਸਨ।

 

Leave a Reply

Your email address will not be published. Required fields are marked *