ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਵਿਹੜੇ ਮਨਾਇਆ ਗਿਆ ਅਧਿਆਪਕ ਦਿਵਸ
ਪੰਜਾਬ ਨੈੱਟਵਰਕ, ਮਾਨਸਾ-
ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਵਿਹੜੇ ਅੱਜ ਅਧਿਆਪਕ ਮਨਾਇਆ ਗਿਆ । ਇਸ ਮੌਕੇ ਬੋਲਦਿਆਂ ਸਕੂਲ ਦੇ ਮੁੱਖ ਅਧਿਆਪਕ ਅਮਨਦੀਪ ਸ਼ਰਮਾ ਨੇ ਕਿਹਾ ਕਿ ਅੱਜ ਦਾ ਦਿਨ ਪੂਰੇ ਭਾਰਤ ਵਿੱਚ ਅਧਿਆਪਕ ਦਿਵਸ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਇਸ ਦਿਨ ਸਕੂਲਾਂ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਲੱਬਾਂ ਵੱਲੋਂ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਆਪਣੇ ਸਤਿਕਾਰਯੋਗ ਅਧਿਆਪਕਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।
ਅੱਜ ਦੇ ਪ੍ਰੋਗਰਾਮ ਦੇ ਸਟੇਜ ਸਕੱਤਰ ਮੈਡਮ ਮਨਜੀਤ ਕੌਰ ਨੇ ਦੱਸਿਆ ਕਿ ਅਧਿਆਪਕ ਉਹ ਦੀਵਾ ਹੈ ਜੋ ਆਪ ਜਗ ਕੇ ਦੂਸਰਿਆਂ ਨੂੰ ਰੋਸ਼ਨੀ ਦਿੰਦਾ ਹੈ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਅਧਿਆਪਕਾਂ ਦਾ ਕਹਿਣਾ ਮੰਨਣ ਅਤੇ ਪੜਨ ਵੱਲ ਪ੍ਰੇਰਿਤ ਹੋਣ। ਇਸ ਮੌਕੇ ਮੈਡਮ ਮੰਜੂ ਸ਼ਰਮਾ ਅਤੇ ਮੈਡਮ ਪ੍ਰੀਤੀ ਅਰੋੜਾ ਨੇ ਵਿਦਿਆਰਥੀਆਂ ਨੂੰ ਆਪਣੇ ਭਾਸ਼ਣਾ ਰਾਹੀਂ ਅਧਿਆਪਕ ਦਿਵਸ ਸਬੰਧੀ ਜਾਣਕਾਰੀ ਮੁਹਈਆ ਕਰਵਾਈ। ਸਕੂਲ ਵੱਲੋਂ ਸਮੂਹ ਅਧਿਆਪਕਾਂ ਦਾ ਅਧਿਆਪਕ ਦਿਵਸ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਐਸਬੀਆਈ ਬੈਂਕ ਬੁਢਡਾਲਾ ਵੱਲੋਂ ਵੀ ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਅਧਿਆਪਕਾਂ ਨੂੰ ਸਨਮਾਨ ਪੱਤਰ ਭੇਂਟ ਕੀਤੇ ਗਏ।