ਕੰਪਿਊਟਰ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਨੇ ਕੀਤੀ ਨਿਖੇਧੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਅਤੇ ਸੂਬਾ ਪ੍ਰੈੱਸ ਸਕੱਤਰ ਅੰਮ੍ਰਿਤ ਪਾਲ ਸਿੰਘ ਨੇ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਦੱਸਿਆ ਕਿ ਕੱਲ ਅਧਿਆਪਕ ਦਿਵਸ ਦੇ ਪਵਿੱਤਰ ਦਿਹਾੜੇ ਦੇ ਮੌਕੇ ਤੇ ਇੱਕ ਪਾਸੇ ਦਾ ਸਰਕਾਰ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਕੇ ਜਿੱਥੇ ਅਧਿਆਪਕਾਂ ਦਾ ਸਰਕਾਰ ਸਨਮਾਨ ਕਰ ਰਹੀ ਸੀ।
ਉੱਥੇ ਹੀ ਸੰਗਰੂਰ ਵਿਖੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਜੋ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੀ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਤੇ ਪਾਣੀ ਦੀਆਂ ਬੁਸ਼ਾਰਾਂ ਅਤੇ ਲਾਠੀ ਚਾਰਜ ਕੀਤਾ ਗਿਆ ਜਿਨਾਂ ਵਿੱਚੋਂ ਬਹੁ ਗਿਣਤੀ ਵਿੱਚ ਇਸਤਰੀ ਅਧਿਆਪਕਾਂਵਾਂ ਸਨ।
ਸੂਬਾ ਪ੍ਰਧਾਨ ਨੇ ਅੱਗੇ ਕਿਹਾ ਕਿ ਜੋ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਕਰਨ ਦੇ ਖੋਖਲੇ ਦਾਅਵੇ ਕਰ ਰਹੀ ਹੈ ਉਸ ਨਾਲ ਅਸਲ ਸੱਚ ਅਧਿਆਪਕਾਂ ਤੇ ਲਾਠੀ ਚਾਰਜ ਕਰਕੇ ਸਾਹਮਣੇ ਆ ਗਿਆ ਜੋ ਕਿ ਨਿੰਦਣ ਯੋਗ ਹੈ। ਉਹਨਾਂ ਸਰਕਾਰ ਨੂੰ ਕਿਹਾ ਇਸ ਤਰ੍ਹਾਂ ਕੋਈ ਵੀ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਉਹਨਾ ਸਰਕਾਰ ਤੋਂ ਮੰਗ ਕੀਤੀ ਸਭ ਵਰਗ ਦੇ ਅਧਿਆਪਕਾਂਵਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕਰੇ ਨਾ ਕਿ ਉਹਨਾਂ ਦੀ ਆਵਾਜ਼ ਨੂੰ ਦਬਾਵੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ- ਗੁਰਪਾਲ ਸਿੰਘ ਅੰਮ੍ਰਿਤਸਰ, ਕੁਲਬੀਰ ਸਿੰਘ,ਗੁਰਚਰਨ ਸਿੰਘ ਤਰਨ ਤਰਨ,ਵੀਰਪਾਲ ਸਿੰਘ, ਸਤਿੰਦਰ ਸਿੰਘ ਕੰਗ,ਪਵਨ ਕੁਮਾਰ,ਮਨਦੀਪ ਬੰਗੀ,ਹਰਪ੍ਰੀਤ ਸਿੰਘ,ਗੁਰਚਰਨ ਸਿੰਘ, ਗੁਰਜੀਤ ਰਾਜਪੁਰਾ,ਜਗਵਿੰਦਰ ਸਿੰਘ ਮਲਕੀਤ ਸਿੰਘ ਹਾਜ਼ਰ ਸਨ।