Punjab Breaking: ਸਰਕਾਰੀ ਮੁਲਾਜ਼ਮਾਂ ਖਿਲਾਫ਼ FIR ਦਰਜ
ਚੰਡੀਗੜ੍ਹ
ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਉਤੇ ਪਰਚਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਥਾਣਾ ਮਲੋਆ ਵਿਖੇ 18 ਆਗੂਆਂ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਉਤੇ FIR ਦਰਜ ਕੀਤੀ ਗਈ ਹੈ।
ਪਰਚੇ ਵਿੱਚ ਕਿਹਾ ਗਿਆ ਹੈ ਕਿ ਮੁਲਾਜ਼ਮ ਤੇ ਪੈਨਸਨਰ ਸਾਂਝਾ ਫਰੰਟ ਦੇ ਆਗੂ ਤੇ ਵਰਕਰ ਚੰਡੀਗੜ੍ਹ ਦਾਖਲ ਹੋਣ ਲਗੇ ਅਤੇ ਬੈਰੀਕੇਡ ਰੋਡ ਉਤੇ ਨਹੀਂ ਗਏ ਜੋ ਰੈਲੀ ਸਮੇਂ ਦੌਰਾਨ ਚੈਕ ਕੀਤਾ ਗਿਆ।
ਕੁਝ ਰੈਲੀ ਵਿੱਚ ਸ਼ਾਮਲ ਲੋਕਾਂ ਨੇ ਆਗੂਆਂ ਨਾਲ ਜ਼ੀਰੀ ਮੰਡੀ ਚੌਂਕ ਉਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ। ਜਿਸ ਕਾਰਨ ਆਉਣ ਜਾਣ ਵਾਲੇ ਲੋਕਾਂ ਨੁੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਪਰਚੇ ਵਿੱਚ ਕਿਹਾ ਗਿਆ ਹੈ ਕਿ ਉਪਰੋਕਤ ਆਗੂ ਰੈਲੀ ਨੂੰ ਵਾਰ ਵਾਰ ਹਦਾਇਤਾਂ ਦੇ ਰਹੇ ਸਨ। ਪਰਚੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਆਗੂਆਂ ਨੇ ਸੜਕ ਜਾਮ ਕਰਵਾਈ ਸੀ ਅਤੇ ਹੋਰ ਲੋਕਾਂ ਨਾਲ ਮਿਲਕੇ ਚੰਡੀਗੜ੍ਹ ਸ਼ਹਿਰ ਵਿੱਚ ਬਿਨਾਂ ਮਨਜ਼ੂਰੀ ਤੋਂ ਰੈਲੀ ਕਰਕੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਖ਼ਬਰ ਸ੍ਰੋਤ- ਦੇਸ਼ ਕਲਿੱਕ