All Latest NewsNews FlashPunjab News

ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਕੰਪਿਊਟਰ ਅਧਿਆਪਕਾਂ ‘ਤੇ ਕੀਤੇ ਤਸ਼ੱਦਦ ਦੀ ਨਿਖੇਧੀ

 

ਜ਼ਬਰ ਨਹੀਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਕਰੇ ਸਰਕਾਰ:-ਮੋਰਚਾ ਆਗੂ

ਪੰਜਾਬ ਨੈੱਟਵਰਕ ਚੰਡੀਗੜ੍ਹ

ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਅਤੇ ਜਗਸੀਰ ਸਿੰਘ ਭੰਗੂ ਨੇ ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਆਪਣੇ ਰੁਜ਼ਗਾਰ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਕੰਪਿਊਟਰ ਅਧਿਆਪਕਾਂ ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਸ਼ਖਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਲੋਕ-ਹਿਤੈਸ਼ੀ ਕਹਾਉਣ ਵਾਲੀ ਪੰਜਾਬ ਦੀ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ-ਅਸਮਾਨ ਦਾ ਫ਼ਰਕ ਹੈ।

ਸੱਤਾ ਦੀ ਕੁਰਸੀ ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਕਿਸੇ ਵੀ ਵਰਗ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਟੈਂਕੀਆਂ ਤੇ ਚੜਨ,ਧਰਨੇ-ਮੁਜ਼ਾਹਰੇ ਕਰਨ ਦੀ ਲੋੜ ਨਹੀਂ ਪੈਣੀ ਅਤੇ ਸੰਘਰਸ਼ ਕਰਦੇ ਲੋਕਾਂ ਤੇ ਪਾਣੀ ਦੀਆਂ ਬੁਛਾੜਾਂ ਅਤੇ ਡਾਂਗਾਂ ਨਹੀਂ ਵੱਜਣਗੀਆਂ ਅਤੇ ਨਾ ਹੀ ਪੱਗਾਂ ਅਤੇ ਚੁੰਨੀਆਂ ਲੱਥਣਗੀਆਂ ਅਤੇ ਸਰਕਾਰ ਪਿੰਡਾਂ ਦੀਆਂ ਸੱਥਾਂ-ਮੁਹੱਲਿਆਂ ਚੋਂ ਚੱਲੇਗੀ ਅਤੇ ਲੋਕਾਂ ਦੇ ਮਸਲੇ ਮੀਟਿੰਗਾਂ ਰਾਹੀਂ ਹੱਲ ਕੀਤੇ ਜਾਣਗੇ,ਪਰ ਅੱਜ ਜਦੋਂ ਵੀ ਕਿਸੇ ਵਰਗ ਵੱਲੋੰ ਆਪਣੀਆਂ ਮੰਗਾਂ ਨੂੰ ਲੈਕੇ ਕਿਸੇ ਵੀ ਤਰ੍ਹਾਂ ਦਾ ਸੰਘਰਸ਼ ਕੀਤਾ ਜਾਂਦਾ ਹੈ ਤਾਂ ਪਿਛਲੀਆਂ ਸਰਕਾਰਾਂ ਦੀ ਤਰਾਂ ਹੀ ਓਹੀ ਪਾਣੀ ਦੀਆਂ ਬੁਛਾੜਾਂ ਅਤੇ ਅੰਨ੍ਹੇਵਾਹ ਲਾਠੀਚਾਰਜ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬੱਸ ਕੁੱਝ ਵੀ ਨਹੀਂ ਬਦਲਿਆ ਜੇ ਕੁੱਝ ਬਦਲਿਆ ਹੈ ਤਾਂ ਧਰਨਿਆਂ ਦਾ ਸਥਾਨ,ਵਿਧਾਇਕਾਂ ਦੇ ਚਿਹਰੇ ਅਤੇ ਪੱਗਾਂ ਦਾ ਰੰਗ ਹੀ ਬਦਲਿਆ ਹੈ ਅਤੇ ਲੋਕਾਂ ਦੇ ਹਿਤਾਂ ਲਈ ਚੱਲਣ ਵਾਲਾ ਮੁੱਖ ਮੰਤਰੀ ਪੰਜਾਬ ਦਾ ਹਰਾ ਪੈਨ ਅੱਜ ਲੋਕ ਵਿਰੋਧੀ ਫੈਸਲਿਆਂ ਲਈ ਚੱਲ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ਾਂ ਨੂੰ ਪੁਲਿਸ ਦੇ ਜ਼ਬਰ ਨਾਲ਼ ਕੁਚਲਣ ਦੀ ਥਾਂ ਕੰਪਿਊਟਰ ਅਧਿਆਪਕਾਂ ਸਿੱਖਿਆ ਵਿਭਾਗ ਪੱਕਾ ਕਰੇ।

Leave a Reply

Your email address will not be published. Required fields are marked *