All Latest NewsGeneralNews FlashPunjab NewsTop BreakingTOP STORIES

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ; ਈ.ਟੀ.ਟੀ. ਅਧਿਆਪਕਾਂ ਦੀਆਂ 5994 ਖਾਲੀ ਪਈਆਂ ਪੋਸਟਾਂ ਤੇ ਜਲਦ ਕੀਤੀ ਜਾਵੇਗੀ ਭਰਤੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਦੇ ਵੱਲੋਂ ਅੱਜ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ। ਮਾਨ ਸਰਕਾਰ ਦੀ ਮੰਤਰੀ ਡਾਕਟਰ ਬਲਜੀਤ ਕੌਰ ਨੇ ਦੰਸਿਆ ਕਿ, ਸੂਬੇ ਦੇ ਅੰਦਰ ਖਾਲੀ ਪਈਆਂ ਅਧਿਆਪਕਾਂ ਦੀਆਂ ਪੋਸਟਾਂ ਨੂੰ ਛੇਤੀ ਭਰਿਆ ਜਾਵੇਗੀ।

ਉਨ੍ਹਾਂ ਕਿਹਾ ਕਿ, ਈ.ਟੀ.ਟੀ. ਅਧਿਆਪਕਾਂ ਦੀਆਂ 5994 ਖਾਲੀ ਪਈਆਂ ਅਸਾਮੀਆਂ ਤੇ ਜਲਦ ਹੀ ਭਰਤੀ ਕੀਤੀ ਜਾਵੇਗੀ, ਜਿਸ ਵਿੱਚ 2994 ਅਸਾਮੀਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਦੇ ਬੈਕਲਾਗ ਨਾਲ ਸਬੰਧਤ ਹਨ।

ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਨੂੰ ਭਰਨ ਲਈ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।

 

Leave a Reply

Your email address will not be published. Required fields are marked *