Chandigarh News: ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਖਿਲਾਫ਼ FIR ਦਰਜ ਕਰਨਾ, ਲੋਕਤੰਤਰ ਦਾ ਘਾਣ- ਜੀਟੀਯੂ ਪੰਜਾਬ
ਪੰਜਾਬ ਨੈੱਟਵਰਕ, ਪਟਿਆਲਾ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮਿਤੀ:- 03/09/2024 ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਸੂਬਾਈ ਰੈਲੀ ਅਤੇ ਰੋਹ ਭਰਪੂਰ ਰੋਸ ਮਾਰਚ ਕਰਦੇ ਹੋਏ ਮਟਕਾ ਚੌਂਕ ਵਿੱਚ ਪੁੱਜ ਕੇ ਧਰਨਾ ਦੇਣ ਦੇ ਵਿਰੋਧ ਵਿੱਚ ਪੁਲਿਸ ਪ੍ਰਸ਼ਾਸਨ ਚੰਡੀਗੜ੍ਹ ਨੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸਮੂਹ ਕਨਵੀਨਰਾਂ ‘ਤੇ ਧਾਰਾ 173 ਬੀ ਐੱਨ ਐੱਸ ਐੱਸ ਦੇ ਤਹਿਤ ਅਤੇ ਅਤੇ ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਤਿੰਨ ਫੌਜਦਾਰੀ ਕਾਨੂੰਨ ਪਾਸ ਕੀਤੇ ਅਨੁਸਾਰ “ਭਾਰਤੀ ਨਿਆਏ ਸੰਹਿਤਾ(ਬੀ ਐੱਨ ਐੱਸ)2023 ਦੀ ਧਾਰਾ 223 ਏ ਅਤੇ ਧਾਰਾ 225 ਅਧੀਨ ਕੇਸ ਦਰਜ ਕਰਨ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਸਮਾਣਾ ਨੇ ਤਿੱਖੇ ਸ਼ਬਦਾਂ ਵਿੱਚ ਘੋਰ ਨਿਖੇਧੀ ਕਰਦੇ ਹੋਏ ਕਿਹਾ ਕਿ ਆਪਣੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਵਾਉਣ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਭਾਰਤ ਸੰਵਿਧਾਨ ਆਗਿਆ ਦਿੰਦਾ ਹੈ।
ਨਾਗਰਿਕਾਂ ਵਲੋਂ ਕੀਤੇ ਜਾਣ ਵਾਲੇ ਸ਼ਾਂਤਮਈ ਰੋਸ ਪ੍ਰਦਰਸ਼ਨਾਂ ਨੂੰ ਵੀ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ, ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਕਨਵੀਨਰਾਂ ‘ਤੇ ਕੇਸ ਦਰਜ ਕਰਕੇ ਲੋਕ ਤੰਤਰ ਦਾ ਘਾਂਣ ਕੀਤਾ ਹੈ ਅਤੇ ਐਸੋਸੀਏਸ਼ਨ ਪੰਜਾਬ ਸਰਕਾਰ, ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਅਤੇ ਗਵਰਨਰ ਪੰਜਾਬ ਤੋਂ ਜ਼ੋਰਦਾਰ ਢੰਗ ਨਾਲ ਮੰਗ ਕਰਦੀ ਹੈ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸਮੂਹ ਕਨਵੀਨਰਾਂ ‘ਤੇ ਮਿਤੀ:-03/09/2024 ਨੂੰ ਦਰਜ਼ ਕੀਤੇ ਕੇਸ ਤੁਰੰਤ ਰੱਦ ਕੀਤੇ ਜਾਣ ਅਤੇ ਮੁੱਖ ਮੰਤਰੀ ਪੰਜਾਬ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਦਾ ਐਲਾਨ ਕਰਨ ਤਾਂ ਜੋ ਧਰਨੇ, ਰੈਲੀਆਂ ਅਤੇ ਰੋਸ ਮਾਰਚ ਪ੍ਰਦਰਸ਼ਨ ਕਰਨ ਤੱਕ ਨੌਬਤ ਹੀ ਨਾ ਜਾਵੇ।
ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀ ਮੌਜੂਦ ਰਹੇ।