ਲੈ ਲਓ ਬਦਲਾਅ ਦਾ ਸਵਾਦ! ਪੰਜਾਬ ‘ਚ ਬੱਸਾਂ ਦੇ ਕਿਰਾਏ ‘ਚ ਮੋਟਾ ਵਾਧਾ, ਗ਼ਰੀਬ ਤਬਕੇ ਦੀ ਜੇਬ ‘ਤੇ ਡਾਕਾ- ਪੜ੍ਹੋ ਨੋਟੀਫਿਕੇਸ਼ਨ
ਪੰਜਾਬ ਨੈੱਟਵਰਕ, ਚੰਡੀਗੜ੍ਹ
ਲੈ ਲਓ ਬਦਲਾਅ ਦਾ ਸਵਾਦ! ਪੰਜਾਬ ਦੀ ਸੱਤਾ ਵਿਚ ਕਰੀਬ ਢਾਈ ਸਾਲ ਪਹਿਲਾਂ ਬਦਲਾਅ ਦਾ ਨਾਅਰਾ ਲੈ ਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ, ਸੱਚ ਮੁੱਚ ਬਦਲਾਅ ਕਰਨ ਲੱਗੀ ਹੈ। ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ, ਹੁਣ ਬੱਸਾਂ ਦੇ ਕਿਰਾਏ ਵਿਚ ਮੋਟਾ ਵਾਧਾ ਕਰ ਦਿੱਤਾ ਹੈ।
ਦਰਅਸਲ, ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਸਧਾਰਨ ਬੱਸਾਂ ਦੇ ਕਿਰਾਏ ਵਿਚ ਜਿਥੇ ਕਰੀਬ ਡੇਢ ਰੁਪਏ ਪ੍ਰਤੀ ਕਿਲੋਮੀਟਰ ਤੱਕ ਦਾ ਵਾਧਾ ਕੀਤਾ ਹੈ, ਉਥੇ ਹੀ ਸਧਾਰਨ ਐਚਵੀ ਏਸੀ ਬੱਸਾਂ ਦੇ ਕਿਰਾਏ ਵਿਚ ਪੌਣੇ ਦੋ ਰੁਪਏ ਪ੍ਰਤੀ ਕਿਲੋਮੀਟਰ ਕਰ ਦਿੱਤਾ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਹੁਣ ਸਧਾਰਨ ਬੱਸ ਦਾ ਕਿਰਾਇਆ 23 ਪੈਸੇ ਵਧਾ ਕੇ 1 ਰੁਪਿਆ 45 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਸਧਾਰਨ ਐਚਵੀ ਏਸੀ ਬੱਸ ਦਾ ਕਿਰਾਇਆ 27.80 ਪੈਸੇ ਵਧਾ ਕੇ 1 ਰੁਪਏ 74 ਪੈਸੇ ਪ੍ਰਤੀ KM ਕੀਤਾ ਗਿਆ ਹੈ।
ਇਸ ਦੇ ਨਾਲ ਹੀ ਇੰਟੈਗਰਲ ਕੋਚ ਦਾ ਕਿਰਾਇਆ 41.4 ਪੈਸੇ ਵਧਾ ਕੇ 2 ਰੁਪਏ 61 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ। ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 46 ਪੈਸੇ ਵਧਾ ਕੇ 2 ਰੁਪਏ 90 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ।
ਦੱਸਣਾ ਬਣਦਾ ਹੈ ਕਿ, ਪਿਛਲੇ ਦਿਨੀਂ ਕੈਬਨਿਟ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਸੀ ਕਿ ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਸੀ ਕਿ, ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਕ੍ਰਮਵਾਰ 61 ਪੈਸੇ ਅਤੇ 92 ਪੈਸੇ ਪ੍ਰਤੀ ਲੀਟਰ ਵਧਾਉਣ ਦਾ ਫੈਸਲਾ ਕੀਤਾ ਸੀ।