ਸਮਾਧ ਭਾਈ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕਾਈ ਦਾ ਗਠਨ

All Latest NewsPunjab News

 

ਪੰਜਾਬ ਨੈੱਟਵਰਕ , ਮੋਗਾ

ਅੱਜ ਮੋਗਾ ਜ਼ਿਲੇ ਦੇ ਵੱਡੇ ਪਿੰਡ ਸਮਾਧ ਭਾਈ ਵਿੱਚ, ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪਿੰਡ ਇਕਾਈ ਦਾ ਗਠਨ ਕੀਤਾ ਗਿਆ। ਇਹ ਚੋਣ ਮੋਗਾ ਜ਼ਿਲੇ ਦੇ ਪ੍ਰਧਾਨ ਸੁਖਚੈਨ ਸਿੰਘ ਰਾਜੂ, ਮੀਤ ਪ੍ਰਧਾਨ ਬਲ ਬਹਾਦਰ ਸਿੰਘ ਦੀਨਾ ਸਾਹਿਬ, ਸਾਹਿਬ ਸਿੰਘ ਰੋਡੇ ਅਤੇ ਹਰਿਮੰਦਰ ਸਿੰਘ ਭਾਗੀਕੇ ਦੀ ਦੇਖ ਰੇਖ ਹੇਠ ਹੋਈ।

ਇਸ ਸਮੇਂ ਲੁਧਿਆਣਾ ਜ਼ਿਲ੍ਹੇ ਦੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਕੱਤਰ ਹੋਏ ਨੌਜਵਾਨਾਂ ਅਤੇ ਕਿਸਾਨਾਂ ਨੂੰ ਜਥੇਬੰਦੀ ਦੇ ਅਸੂਲਾਂ ਬਾਰੇ ਦੱਸਿਆ ਗਿਆ ਕਿ ਇਹ ਜਥੇਬੰਦੀ ਚੋਣਾਂ ਵਿੱਚ ਭਾਗ ਨਹੀਂ ਲੈਂਦੀ ਅਤੇ ਲੋਕਾਂ ਦੇ ਮਸਲੇ ਜਥੇਬੰਦਕ ਤਾਕਤ ਰਾਹੀਂ ਹੱਲ ਕਰਨ ਵਿੱਚ ਵਿਸ਼ਵਾਸ ਰਖਦੀ ਹੈ।

ਪਿੰਡ ਵਾਸੀਆਂ ਦੇ ਭਾਰੇ ਇਕੱਠ ਵਿੱਚ ਸਰਬਸੰਮਤੀ ਨਾਲ ਨੌਂ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿੱਚ ਜਸਪ੍ਰੀਤ ਸਿੰਘ ਪ੍ਰਧਾਨ , ਸੁਰਜੀਤ ਸਿੰਘ ਜਨਰਲ ਸਕੱਤਰ, ਜਗਸੀਰ ਸਿੰਘ ਖਜ਼ਾਨਚੀ, ਅਵਤਾਰ ਸਿੰਘ ਮੀਤ ਪ੍ਰਧਾਨ, ਗੁਰਜੀਤ ਸਿੰਘ ਸਕੱਤਰ ਤੋਂ ਇਲਾਵਾ ਮੱਖਣ ਸ਼ਰਮਾ, ਡਾਕਟਰ ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਗਿੱਲ ਅਤੇ ਅਮਰੀਕ ਸਿੰਘ ਕਮੇਟੀ ਮੈਂਬਰ ਚੁਣੇ ਗਏ।

ਮੋਗਾ ਜ਼ਿਲ੍ਹੇ ਦੇ ਪ੍ਰਧਾਨ ਸੁਖਚੈਨ ਸਿੰਘ ਰਾਜੂ ਅਤੇ ਲੁਧਿਆਣਾ ਜ਼ਿਲ੍ਹੇ ਦੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਲੜੇ ਜਾ ਰਹੇ ਸੰਘਰਸ਼ਾਂ ਬਾਰੇ ਜਾਣਕਾਰੀ ਦਿੱਤੀ। ਨਵੀਂ ਚੁਣੀ ਗਏ ਕਮੇਟੀ ਨੇ ਜਥੇਬੰਦੀ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਵਿਸ਼ਵਾਸ ਦਵਾਇਆ।

Media PBN Staff

Media PBN Staff

Leave a Reply

Your email address will not be published. Required fields are marked *