ਪੰਜਾਬ ਸਰਕਾਰ ਦੇ ਇਸ਼ਾਰੇ ਤੇ ਕੰਪਿਊਟਰ ਅਧਿਆਪਕਾਂ ਤੇ ਕੀਤਾ ਲਾਠੀਚਾਰਜ ਨਿੰਦਣਯੋਗ ਕਾਰਵਾਈ – GTU ਪੰਜਾਬ
ਪੰਜਾਬ ਨੈੱਟਵਰਕ ਚੰਡੀਗੜ੍ਹ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਸਵਿੰਦਰ ਸਿੰਘ ਸਮਾਣਾ ਤੇ ਆਗੂਆਂ ਨੇ ਦੱਸਿਆ ਕਿ ਪਿਛਲੇ 19 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕ ਸਰਕਾਰ ਦੀਆਂ ਅਣਦੇਖੀ ਦਾ ਸ਼ਿਕਾਰ ਹੋ ਰਹੇ ਹਨ।
ਸਮੇਂ ਸਮੇਂ ਤੇ ਸਰਕਾਰਾਂ ਬਣਦੀਆਂ ਰਹੀਆਂ ਤੇ ਕੰਪਿਊਟਰ ਸਿੱਖਿਆ ਨੂੰ ਸਕੂਲਾਂ ਵਿੱਚ ਲਾਜ਼ਮੀ ਕਰਾਰ ਦਿੱਤਾ ਗਿਆ। ਪਰ ਕੰਪਿਊਟਰ ਅਧਿਆਪਕਾਂ ਦੀਆਂ ਬਣਦੀਆਂ ਸਹੂਲਤਾਂ ਤੇ ਹਰ ਸਰਕਾਰ ਨੇ ਟਾਲਾ ਵੱਟੀ ਰੱਖਿਆ। 2011 ਵਿੱਚ ਇਹਨਾਂ ਨੂੰ ਪਿਕਟਸ ਸੰਸਥਾ ਦੇ ਵਿੱਚ ਰੈਗੂਲਰ ਤਾਂ ਕੀਤਾ ਗਿਆ । ਪਰ ਸਰਕਾਰ ਵਲੋਂ ਵਿਭਾਗ ਵਿੱਚ ਮਰਜ ਨਹੀਂ ਕੀਤਾ ਗਿਆ। ਜਿਸ ਕਰਕੇ ਇਹਨਾਂ ਤੇ ਛੇਵਾਂ ਪੇ ਕਮਿਸ਼ਨ ਲਾਗੂ ਨਹੀਂ ਹੋਇਆ ਤੇ ਬਹੁਤ ਸਾਰੀਆਂ ਬਾਕੀ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ । ਹੁਣ ਜਦੋਂ ਭਗਵੰਤ ਮਾਨ ਸਰਕਾਰ ਬਣੀ ਤਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦਾ ਵਾਅਦਾ ਜੋਂ ਕੀਤਾ ਸੀ ਉਹ ਅਜੇ ਤੱਕ ਵਫਾ ਨਹੀਂ ਹੋਇਆ।
ਪਹਿਲੀ ਸਤੰਬਰ ਤੋਂ ਸੰਗਰੂਰ ਵਿਖੇ ਲਗਾਤਾਰ ਕੰਪਿਊਟਰ ਅਧਿਆਪਕਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਅਧਿਆਪਕ ਦਿਵਸ ਵਾਲੇ ਦਿਨ ਸ਼ਾਂਤਮਈ ਧਰਨੇ ਤੇ ਕੰਪਿਊਟਰ ਅਧਿਆਪਕਾਂ ਤੇ ਪਾਣੀ ਦੀਆਂ ਵਿਛਾੜਾਂ ਤੇ ਲਾਠੀਚਾਰਜ ਕਰਨਾ ਬਹੁਤ ਮੰਦਭਾਗਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਇਸ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ।
ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀਆਂ ਨੇ ਕੰਪਿਊਟਰ ਅਧਿਆਪਕਾਂ ਨੂੰ ਹਰ ਤਰ੍ਹਾਂ ਨਾਲ ਬਿਨਾਂ ਸ਼ਰਤ ਹਮਾਇਤ ਕਰਨ ਦਾ ਵਾਅਦਾ ਕੀਤਾ।