All Latest NewsEntertainmentGeneralNationalNews FlashPoliticsPunjab NewsTop BreakingTOP STORIES

Movie ‘Emergency’: ਕੰਗਨਾ ਦੀ ਫਿਲਮ ‘ਐਮਰਜੈਂਸੀ’ ਨੂੰ ਸੈਂਸਰ ਬੋਰਡ ਨੇ ਦਿੱਤਾ ਸਰਟੀਫਿਕੇਟ, ਵਿਵਾਦਿਤ ਸੀਨ ਕੀਤੇ ਡਿਲੀਟ

 

ਚੰਡੀਗੜ੍ਹ

Movie ‘Emergency’: ਸੈਂਸਰ ਬੋਰਡ ਦੁਆਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸਰਟੀਫਿਕੇਟ ਦਿੱਤਾ ਗਿਆ ਹੈ। ਬੋਰਡ ਨੇ ਇਸ ਫਿਲਮ ਦੇ ਕਈ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਇਆ ਹੈ। ਇਸ ਫਿਲਮ ਦੇ 3 ਸੀਨ ਡਿਲੀਟ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸਖ਼ਤ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਫ਼ਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਇਸ ਵਿੱਚ 10 ਬਦਲਾਅ ਕੀਤੇ ਜਾਣ। ਸਿੱਖ ਜਥੇਬੰਦੀਆਂ ਨੇ ਫਿਲਮ ਨੂੰ ਲੈ ਕੇ ਇਤਰਾਜ਼ ਉਠਾਇਆ ਸੀ, ਜਿਸ ਕਾਰਨ CBFC ਨੇ ਸਰਟੀਫਿਕੇਟ ਰੋਕ ਲਿਆ ਸੀ।

ਕੰਗਨਾ ਨੇ ਦੱਸਿਆ ਸੀ ਕਿ ਸਰਟੀਫਿਕੇਟ ਨਾ ਮਿਲਣ ਕਾਰਨ ਫਿਲਮ ਆਪਣੇ ਤੈਅ ਸਮੇਂ ‘ਤੇ ਰਿਲੀਜ਼ ਨਹੀਂ ਹੋ ਸਕੀ। ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲਣ ਤੋਂ ਬਾਅਦ ਹੁਣ ਤੱਕ ਸਿੱਖ ਜਥੇਬੰਦੀਆਂ ਜਾਂ ਕੰਗਨਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

Leave a Reply

Your email address will not be published. Required fields are marked *