All Latest NewsNews FlashPunjab News

Punjab News: ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ 12 ਸਤੰਬਰ ਨੂੰ ਡੀ.ਜੀ.ਐਸ.ਈ. ਦਫ਼ਤਰ ਦੇ ਘਿਰਾਓ ਦਾ ਐਲਾਨ

 

ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦਾ ਰੋਸ, ਮੁੱਖ ਮੰਤਰੀ ਤੇ ਕੈਬਿਨਟ ਸਬ ਕਮੇਟੀ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਲਾਗੂ ਕਰਨ ‘ਚ ਨਾਕਾਮ

ਦਲਜੀਤ ਕੌਰ, ਸੰਗਰੂਰ

ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਵਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮ ਨਹੀ ਪਹਿਨਾਇਆ ਗਿਆ। 14 ਮਾਰਚ ਦੀ ਮੀਟਿੰਗ ਵਿਚ ਵੱਤ ਮੰਤਰੀ ਦੇ ਆਦੇਸ਼ਾ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਐਫੀਡੈਵਿਟ ਵੀ ਦਿੱਤਾ ਸੀ।

ਇਸ ਸੰਬੰਧੀ ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਹਰਦੇਵ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀ ਕੀਤੀ।

ਆਗੂਆ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾਂ ਬਿਨ੍ਹਾ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਅਤੇ ਅੱਜ ਤੱਕ ਤਨਖਾਹ ਕਟੋਤੀ ਨੂੰ ਪੂਰਾ ਨਹੀ ਕੀਤਾ ਜਾ ਰਿਹਾ। ਆਗੂਆ ਨੇ ਕਿਹਾ ਕਿ ਵਿੱਤ ਮੰਤਰੀ ਹਰ ਵਾਰ ਮੀਟਿੰਗਾਂ ਵਿਚ ਮੰਗਾਂ ਨੂੰ ਜ਼ਾਇਜ਼ ਮੰਨਦੇ ਹਨ ਪ੍ਰੰਤੂ ਸਹਿਮਤੀ ਦੇਣ ਦੇ ਬਾਵਜੂਦ ਵੀ ਕਾਰਵਾਈ ਨਹੀ ਹੁੰਦੀ।

ਸਰਕਾਰ ਅਤੇ ਅਫਸਰਸ਼ਾਹੀ ਵੱਲੋਂ ਮੁਲਾਜ਼ਮਾਂ ਦੀਆ ਮੰਗਾਂ ਤੇ ਕੋਈ ਕਾਰਵਾਈ ਨਾ ਹੋਣ ਕਰਕੇ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ ਦਫਤਰੀ ਮੁਲਾਜ਼ਮ ਮੰਗਾਂ ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ 12 ਸਤੰਬਰ ਨੂੰ ਸਿੱਖਿਆ ਵਭਾਗ ਦੇ ਮੁੱਖ ਦਫ਼ਤਰ ਮੁਹਾਲੀ ਦਾ ਘਿਰਾਉ ਕਰਨਗੇ ਅਤੇ ਜੇਕਰ ਸਰਕਾਰ ਅਤੇ ਵਿਭਾਗ ਨੇ ਮੰਗਾਂ ਪ੍ਰਤੀ ਕੋਈ ਸੰਜੀਦਾ ਹੱਲ ਨਾ ਕੀਤਾ ਤਾਂ ਕੰਮਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ।

 

Leave a Reply

Your email address will not be published. Required fields are marked *