Punjab Doctors Strike: ਪੰਜਾਬ ‘ਚ ਡਾਕਟਰਾਂ ਦੀ ਹੜਤਾਲ
ਚੰਡੀਗੜ੍ਹ
Punjab Doctors Strike: ਪੰਜਾਬ ਵਿਚ ਡਾਕਟਰਾਂ ਵਲੋਂ ਤਿੰਨ ਦਿਨਾਂ ਲਈ ਹੜਤਾਲ ਜਾਰੀ ਹੈ।
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਐਲਾਨੀ ਹੜਤਾਲ ਵਿੱਚ ਕੁਝ ਬਦਲਾਅ ਕੀਤੇ ਹਨ।
ਸਰਕਾਰੀ ਹਸਪਤਾਲਾਂ ਵਿੱਚ ਓ.ਪੀ. ਡੀ ਦੀਆਂ ਸੇਵਾਵਾਂ ਦਿਨ ਭਾਵ ਸਵੇਰੇ 8 ਵਜੇ ਤੋਂ 11 ਵਜੇ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਿਕ, ਸਵੇਰੇ 8 ਵਜੇ ਤੋਂ 11 ਵਜੇ ਤੱਕ ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ।
ਸੰਗਠਨ ਅਨੁਸਾਰ ਭਰਤੀ ਪ੍ਰੀਖਿਆਵਾਂ, ਡਰਾਈਵਿੰਗ ਲਾਇਸੈਂਸ ਅਤੇ ਅਸਲਾ ਲਾਇਸੈਂਸ ਲਈ ਮੈਡੀਕਲ ਜਾਂਚ ਵਰਗੀਆਂ ਆਮ ਮੈਡੀਕਲ ਪ੍ਰੀਖਿਆਵਾਂ ਨਹੀਂ ਹੋਣਗੀਆਂ।
ਡੇਂਗੂ ਤੋਂ ਇਲਾਵਾ ਕੋਈ ਰਿਪੋਰਟ ਨਹੀਂ ਭੇਜੀ ਜਾਵੇਗੀ। ਡਾਕਟਰਾਂ ਅਨੁਸਾਰ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ ਜਾਰੀ ਰਹਿਣਗੀਆਂ।
ਡਾਕਟਰਾਂ ਦਾ ਕਹਿਣਾ ਹੈ ਕਿ ਅਸੀਂ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਈ ਰੱਖਣਾ ਚਾਹੁੰਦੇ ਹਾਂ, ਪਰ ਫਿਰ ਵੀ ਸਿਹਤ ਮੰਤਰੀ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜੋ ਭਰੋਸਾ ਦਿੱਤਾ ਗਿਆ ਸੀ, ਉਹ ਜ਼ਮੀਨੀ ਪੱਧਰ ਤੱਕ ਨਹੀਂ ਪਹੁੰਚਿਆ ਅਤੇ ਨਾ ਹੀ ਸਰਕਾਰ ਨੇ ਵਾਰ-ਵਾਰ ਮੀਟਿੰਗਾਂ ਕਰਕੇ ਕੋਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਜਥੇਬੰਦੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹੀ ਅਤੇ ਤਰੱਕੀਆਂ ਸਬੰਧੀ ਕੋਈ ਨੋਟੀਫਿਕੇਸ਼ਨ ਨਾ ਮਿਲਿਆ ਤਾਂ 12 ਤੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ।