All Latest NewsGeneralNews FlashPunjab NewsTop BreakingTOP STORIES

Accident News: ਪੰਜਾਬ ‘ਚ ਸਕੂਲੀ ਬੱਚਿਆਂ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਗੰਭੀਰ ਜ਼ਖਮੀ

 

Accident News: 2 ਵਿਦਿਆਰਥੀਆਂ ਦੀ ਹਾਲਤ ਗੰਭੀਰ ਹੋਣ ਕਰਕੇ, ਉਹਨਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ

ਪੰਜਾਬ ਨੈੱਟਵਰਕ, ਚੰਡੀਗੜ੍ਹ-

Accident News: ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ਨੇੜੇ ਪਿੰਡ ਉਗਰ ਔਲਖ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਸਕੂਲੀ ਬੱਚਿਆਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਖ਼ਬਰ ਹੈ।

ਦੱਸਿਆ ਜਾ ਰਿਹਾ ਹੈ ਕਿ, ਇਹ ਹਾਦਸਾ ਸਕੂਲ ਦੀ ਛੁੱਟੀ ਤੋਂ ਬਾਅਦ ਵਾਪਰਿਆ, ਅਤੇ ਇਸ ਕਾਰਨ ਤਿੰਨੋ ਬੱਚੇ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ ਹਨ।

ਜ਼ਖ਼ਮੀ ਵਿਦਿਆਰਥੀਆਂ ਨੂੰ ਤੁਰੰਤ ਹੀ ਅਜਨਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਦੋ ਵਿਦਿਆਰਥੀਆਂ ਦੀ ਹਾਲਤ ਗੰਭੀਰ ਹੋਣ ਕਰਕੇ ਉਹਨਾਂ ਨੂੰ ਅੰਮ੍ਰਿਤਸਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਤੀਜੇ ਵਿਦਿਆਰਥੀ ਦਾ ਇਲਾਜ ਅਜਨਾਲਾ ਹਸਪਤਾਲ ਵਿੱਚ ਹੋ ਰਿਹਾ ਹੈ।

ਦੱਸ ਦਈਏ ਕਿ, ਦਸਵੀਂ ਜਮਾਤ ਦੇ ਤਿੰਨ ਸਕੂਲੀ ਵਿਦਿਆਰਥੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰ ਨੂੰ ਵਾਪਸ ਆ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਦੂਜੇ ਪਾਸੇ, ਇਹ ਹਾਦਸਾ ਇੱਕ ਵਾਰ ਫਿਰ ਬੱਚਿਆਂ ਦੇ ਵਾਹਨ ਚਲਾਉਣ ਅਤੇ ਸੜਕ ਸੁਰੱਖਿਆ ਦੀ ਅਹਿਮੀਅਤ ਨੂੰ ਉਜਾਗਰ ਕਰਦਾ ਹੈ।

ਇਸ ਲਈ ਇਹ ਲਾਜ਼ਮੀ ਹੈ ਕਿ ਮਾਪੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਵਾਹਨ ਦੇਣ ਤੋਂ ਪਹਿਲਾਂ ਸਾਵਧਾਨੀ ਵਰਤਣ। PTC

 

Leave a Reply

Your email address will not be published. Required fields are marked *