All Latest NewsGeneralNationalNews FlashTop BreakingTOP STORIES

Manipur Breaking: ਸਕੂਲ-ਕਾਲਜ ਅਤੇ ਇੰਟਰਨੈੱਟ ਸੇਵਾਵਾਂ ਦੋ ਦਿਨ ਬੰਦ ਰੱਖਣ ਦੇ ਹੁਕਮ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Manipur Breaking: ਸੂਬੇ ‘ਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ 5 ਦਿਨਾਂ ਲਈ ਇੰਟਰਨੈੱਟ ਸੇਵਾਵਾਂ ‘ਤੇ ਮਣੀਪੁਰ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਹੈ।

ਸਰਕਾਰ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਸੋਸ਼ਲ ਮੀਡੀਆ ਦੀ ਵਰਤੋਂ ਨਫ਼ਰਤ ਭਰੇ ਸੰਦੇਸ਼ ਅਤੇ ਤਸਵੀਰਾਂ ਫੈਲਾਉਣ ਲਈ ਕਰ ਸਕਦੇ ਹਨ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਹੋਰ ਵਿਗੜ ਸਕਦੀ ਹੈ। ਰਾਜ ਸਰਕਾਰ ਵੱਲੋਂ ਸਾਰੇ ਸਕੂਲ ਅਤੇ ਕਾਲਜ ਬੰਦ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

ਗ੍ਰਹਿ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭੜਕਾਊ ਸਮੱਗਰੀ ਅਤੇ ਸੋਸ਼ਲ ਮੀਡੀਆ ਅਤੇ ਮੈਸੇਜਿੰਗ ਸੇਵਾਵਾਂ ਰਾਹੀਂ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਕਾਰਨ ਜਨਤਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖਤਰਾ ਹੋ ਸਕਦਾ ਹੈ।

ਇਸ ਸਥਿਤੀ ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਾਂਤੀ ਬਣਾਈ ਰੱਖਣ ਲਈ 10 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਤੋਂ 15 ਸਤੰਬਰ ਨੂੰ 3 ਵਜੇ ਤੱਕ ਇੰਟਰਨੈੱਟ ਅਤੇ ਮੋਬਾਈਲ ਡਾਟਾ ਸੇਵਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਉਨ੍ਹਾਂ ਮਾਮਲਿਆਂ ਨੂੰ ਛੱਡ ਕੇ ਲਾਗੂ ਹੋਣਗੇ ਜਿਨ੍ਹਾਂ ਲਈ ਸੂਬਾ ਸਰਕਾਰ ਨੇ ਛੋਟ ਦਿੱਤੀ ਹੈ।

ਮਨੀਪੁਰ ਵਿੱਚ ਸਕੂਲ ਅਤੇ ਕਾਲਜ ਵੀਰਵਾਰ ਤੱਕ ਬੰਦ

ਮਣੀਪੁਰ ਸਰਕਾਰ ਨੇ ਸੂਬੇ ਦੇ ਸਾਰੇ ਕਾਲਜ ਅਤੇ ਸਕੂਲ ਵੀਰਵਾਰ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉੱਚ ਅਤੇ ਤਕਨੀਕੀ ਸਿੱਖਿਆ ਵਿਭਾਗ ਨੇ ਮੰਗਲਵਾਰ ਨੂੰ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਵਿਦਿਆਰਥੀ ਅੰਦੋਲਨ ਕਾਰਨ ਕਾਲਜ ਅਤੇ ਸਕੂਲ ਬੰਦ ਰਹਿਣਗੇ ਅਤੇ ਸਰਕਾਰ ਤੋਂ ਬਾਹਰੀ ਹਮਲਾਵਰਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਸਰਕਾਰੀ ਹੁਕਮਾਂ ਤਹਿਤ ਬੁੱਧਵਾਰ ਤੋਂ ਵੀਰਵਾਰ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ, ਸਿੱਖਿਆ ਵਿਭਾਗ (ਸਕੂਲਾਂ) ਨੇ ਵੀ ਵੀਰਵਾਰ ਤੱਕ ਸਕੂਲਾਂ ਨੂੰ ਬੰਦ ਕਰਨ ਦੀ ਮਿਆਦ ਵਧਾ ਦਿੱਤੀ ਹੈ। ਵਧਦੀ ਹਿੰਸਾ ਦੇ ਮੱਦੇਨਜ਼ਰ ਸਕੂਲ ਸ਼ਨੀਵਾਰ ਤੋਂ ਬੰਦ ਕਰ ਦਿੱਤੇ ਗਏ ਸਨ।

 

Leave a Reply

Your email address will not be published. Required fields are marked *