Teachers Promotions: ਪ੍ਰਮੋਸ਼ਨਾਂ ਦੀ ਉਡੀਕ ਕਰਦੇ ਅਧਿਆਪਕਾਂ ‘ਚ ਖੁਸ਼ੀ ਦੀ ਲਹਿਰ! ਲੰਮੇ ਸੰਘਰਸ਼ ਸਦਕਾ ਹੋਈਆਂ ਵੱਡੀ ਗਿਣਤੀ ਚ ਤਰੱਕੀਆਂ
ਪੰਜਾਬ ਨੈੱਟਵਰਕ, ਮੋਹਾਲੀ-
Teachers Promotions: ਮਾਸਟਰ ਕੇਡਰ ਯੂਨੀਅਨ ਪੰਜਾਬ ਜਿਲਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ ਅਤੇ ਜਿਲ੍ਹਾ ਜਨਰਲ ਸਕੱਤਰ ਹਰਪਾਲ ਸਿੰਘ , ਸਰਪ੍ਰਸਤ ਕੁਲਜੀਤ ਸਿੰਘ ਮਾਨ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਮਾਸਟਰ ਕੇਡਰ ਯੂਨੀਅਨ ਪੰਜਾਬ ਮਾਸਟਰ ਕੇਡਰ ਤੋਂ ਲੈਕਚਰਾਰ ਅਤੇ ਮਾਸਟਰ ਕੇਡਰ ਤੋਂ ਹੈੱਡ ਮਾਸਟਰਾਂ ਦੀਆਂ ਪ੍ਰਮੋਸ਼ਨਾਂ ਵਾਸਤੇ ਸੰਘਰਸ਼ ਕਰਦੀ ਆ ਰਹੀ ਹੈ, ਅਤੇ ਪ੍ਰਮੋਸ਼ਨਾਂ ਦੀ ਉਡੀਕ ਵਿੱਚ ਬਹੁਤ ਸਾਰੇ ਅਧਿਆਪਕ ਸੇਵਾ ਮੁਕਤ ਵੀ ਹੋ ਗਏ ਹਨ।
ਪਰ ਮਾਸਟਰ ਕੇਡਰ ਯੂਨੀਅਨ ਨੇ ਬੜੀ ਸ਼ਿੱਦਤ ਅਤੇ ਸੰਘਰਸ਼ ਸਦਕਾ ਹਰ ਵਿਸ਼ੇ ਦੀਆਂ ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਵੱਡੀ ਗਿਣਤੀ ਵਿੱਚ ਪ੍ਰਮੋਸ਼ਨਾਂ ਕਰਵਾਈਆਂ। ਇਸ ਲੰਮੇ ਸੰਘਰਸ਼ ਸਦਕਾ ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਅਤੇ ਡੀ.ਪੀ.ਆਈ( ਸਕੈਂਡਰੀ) ਨਾਲ ਬਹੁਤ ਸਾਰੀਆਂ ਮੀਟਿੰਗਾਂ ਕੀਤੀਆਂ। ਮਾਸਟਰ ਕੇਡਰ ਯੂਨੀਅਨ ਦੇ ਸੰਘਰਸ਼ ਨੂੰ ਉਦੋਂ ਬੂਰ ਪਿਆ ਜਦੋਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਡੀ ਗਿਣਤੀ ਵਿੱਚ ਹਰ ਵਿਸ਼ੇ ਦੀਆਂ ਪ੍ਰਮੋਸ਼ਨਾਂ ਕੀਤੀਆਂ।
ਜਿਸ ਨਾਲ ਲੰਮੇ ਸਮੇਂ ਤੋਂ ਪ੍ਰਮੋਸ਼ਨਾਂ ਦੀ ਉਡੀਕ ਕਰ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਮੋਟ ਹੋਏ ਅਧਿਆਪਕਾਂ ਨੂੰ ਲੈਕਚਰਾਰ ਬਨਣ ਤੇ ਯੂਨੀਅਨ ਆਗੂਆਂ ਵੱਲੋਂ ਵਧਾਈਆਂ ਵੀ ਦਿੱਤੀਆਂ ਗਈਆਂ। ਇਸ ਸਮੇਂ ਹੋਰਨਾ ਤੋ ਇਲਾਵਾ ਗੁਰਮੀਤ ਸਿੰਘ ਗਿੱਲ ,ਮਨਜੀਤ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ, ਗੁਰ ਕ੍ਰਿਪਾਲ ਸਿੰਘ,ਕੁਲਵਿੰਦਰ ਸਿੰਘ, ਸੁਖਮੰਦਰ ਸਿੰਘ , ਗੁਰਪ੍ਰੀਤ ਸਿੰਘ ਦੁੱਗਲ,ਮਲਕੀਤ ਸਿੰਘ ਕੋਟਲੀ ਅਤੇ ਦੀਪਕ ਕੁਮਾਰ ਸੇਠੀ ਆਦਿ ਹਾਜ਼ਰ ਸਨ।