All Latest NewsGeneralNews FlashPunjab NewsTop BreakingTOP STORIES

ਕੀ ਪੰਜਾਬ ਸਰਕਾਰ ਨੇ 19 ਸਤੰਬਰ ਦੀ ਛੁੱਟੀ ਦਾ ਕੀਤਾ ਐਲਾਨ? ਪੜ੍ਹੋ ਵਾਇਰਲ ਖ਼ਬਰ ਦੀ ਸਚਾਈ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਕੀ ਪੰਜਾਬ ਸਰਕਾਰ ਦੇ ਵੱਲੋਂ 19 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ? ਇਹ ਸਵਾਲ ਇਸ ਲਈ, ਕਿਉਂਕਿ ਸੋਸ਼ਲ ਮੀਡੀਆ ਤੇ ਇੱਕ ਪੋਸਟ ਬੜੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ, 19 ਸਤੰਬਰ ਨੂੰ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਐਲਾਨੀ ਹੈ। ਹਾਲਾਂਕਿ, ਜਦੋਂ ਉਕਤ ਵਾਇਰਲ ਪੋਸਟ ਬਾਰੇ ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨਾਲ ਗੱਲ ਕੀਤੀ ਤਾਂ, ਉਨ੍ਹਾਂ ਨੇ ਦੱਸਿਆ ਕਿ, ਵਾਇਰਲ ਪੋਸਟ ਪਿਛਲੇ ਸਾਲ ਦੀ ਹੈ।

ਉਨ੍ਹਾਂ ਦੱਸਿਆ ਕਿ, ਪਿਛਲੇ ਸਾਲ 19 ਸਤੰਬਰ ਨੂੰ ਜੈਨ ਭਾਈਚਾਰੇ ਦਾ ਤਿਉਹਾਰ ਸੰਮਤਸਰੀ ਸੀ, ਜਦੋਂਕਿ ਇਸ ਸਾਲ 7 ਸਤੰਬਰ 2024 ਨੂੰ ਮਨਾਇਆ ਵੀ ਜਾ ਚੁੱਕਿਆ ਹੈ। ਉਨ੍ਹਾਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰਨਾਂ ਲੋਕਾਂ ਨੂੰ ਅਪੀਲ ਕੀਤੀ ਕਿ, ਉਹ ਵਾਇਰਲ ਪੋਸਟ ਤੇ ਯਕੀਨ ਕਰਨ ਤੋਂ ਪਹਿਲਾਂ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਜ਼ਰੂਰ ਰਾਬਤ ਕਾਇਮ ਕਰਨ।

Leave a Reply

Your email address will not be published. Required fields are marked *