ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਭੰਗ, ਪੜ੍ਹੋ ਨੋਟੀਫਿਕੇਸ਼ਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਭਗਵੰਤ ਮਾਨ ਸਰਕਾਰ ਦੇ ਵੱਲੋਂ ਹੁਣ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ।
ਦੱਸਣਾ ਬਣਦਾ ਹੈ ਕਿ ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।
ਇਸ ਸੰਬੰਧ ਵਿੱਚ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।