Breaking: CM ਹਾਊਸ ‘ਤੇ ਪਟਾਕੇ ਚਲਾਉਣ ਵਾਲੇ AAP ਵਰਕਰਾਂ ਖਿਲਾਫ਼ FIR ਦਰਜ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਅਦ ਆਮ ਆਦਮੀ ਪਾਰਟੀ (AAP) ਦੇ ਵਰਕਰਾਂ ਨੇ ਖੁਸ਼ੀ ਵਿੱਚ ਸਿਵਲ ਲਾਈਨਜ਼ ਸਥਿਤ ਮੁੱਖ ਮੰਤਰੀ ਨਿਵਾਸ ਦੇ ਬਾਹਰ ਆਤਿਸ਼ਬਾਜ਼ੀ ਕੀਤੀ।
ਹਾਲਾਂਕਿ, ਦਿੱਲੀ ਵਿੱਚ ਪਟਾਕੇ ਚਲਾਉਣ ‘ਤੇ ਲੱਗੀ ਪਾਬੰਦੀ ਦੀ ਉਲੰਘਣਾ ਕਰਨ ਕਾਰਨ ਇਹ ਜਸ਼ਨ ਉਨ੍ਹਾਂ ‘ਤੇ ਭਾਰੀ ਪੈ ਗਿਆ। ਦਿੱਲੀ ਪੁਲਿਸ ਨੇ ਆਤਿਸ਼ਬਾਜ਼ੀ ਕਰਨ ਵਾਲੇ ਵਰਕਰਾਂ ਦੇ ਖ਼ਿਲਾਫ਼ FIR ਦਰਜ ਕੀਤੀ ਹੈ।
ਦਿੱਲੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (IPC) ਦੀ ਧਾਰਾ 233 (ਬੀ) ਤਹਿਤ ਇਹ ਮਾਮਲਾ ਦਰਜ ਕੀਤਾ ਹੈ, ਜਿਸ ਅਧੀਨ ਹਵਾ ਪ੍ਰਦੂਸ਼ਣ ਦੇ ਮਾਮਲਿਆਂ ਨੂੰ ਸੰਬੰਧਿਤ ਅਪਰਾਧ ਮੰਨਿਆ ਜਾਂਦਾ ਹੈ। ਇਸ ਸਬੰਧੀ ਇੱਕ ਸ਼ਿਕਾਇਤ ਦਿੱਲੀ ਪੁਲਿਸ ਦੇ ਸਬ-ਇੰਸਪੈਕਟਰ ਤਰੁਣ ਕੁਮਾਰ ਵੱਲੋਂ ਦਰਜ ਕੀਤੀ ਗਈ।
ਅਰਵਿੰਦ ਕੇਜਰੀਵਾਲ ਨੂੰ ਸੈਂਟ੍ਰਲ ਬਿਊਰੋ ਆਫ਼ ਇਨਵੈਸਟਿਗੇਸ਼ਨ (CBI) ਵੱਲੋਂ ਜੂਨ ਵਿੱਚ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਲਗਭਗ ਛੇ ਮਹੀਨੇ ਜੇਲ੍ਹ ਵਿੱਚ ਰਹੇ।
ਹਾਲਾਂਕਿ, ਹੁਣ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ ਅਤੇ ਲੰਘੀ ਰਾਤ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਜਿਸ ਦੀ ਖੁਸ਼ੀ ਵਿਚ ਆਪ ਵਰਕਰਾਂ ਨੇ ਆਤਿਸ਼ਬਾਜ਼ੀ ਕੀਤੀ, ਜਿਸ ਦੇ ਸਬੰਧ ਵਿਚ ਪੁਲਿਸ ਨੇ ਆਪ ਵਰਕਰਾਂ ਖਿਲਾਫ਼ ਕੇਸ ਦਰਜ ਕੀਤਾ ਹੈ।