All Latest NewsNews FlashPunjab News

ਅਹਿਮ ਖ਼ਬਰ: ਖ਼ਜ਼ਾਨਾ ਮੰਤਰੀ ਦੇ ਬੂਹਾ ਮੱਲਣਗੇ ਠੇਕਾ ਮੁਲਾਜ਼ਮ, ਹੋ ਗਿਆ ਵੱਡਾ ਐਲਾਨ

 

ਵਿੱਤ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਪੰਜਾਬ ਨੈੱਟਵਰਕ, ਬਠਿੰਡਾ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਜਿਵੇਂ ਕਿ ਸਮੂਹ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ, ਕਿਰਤ ਕਾਨੂੰਨ ਅਧੀਨ ਵਧੀਆਂ ਉਜਰਤਾਂ ਮੁਤਾਬਿਕ ਤਨਖਾਹ ’ਚ ਪੱਕੇ ਤੌਰ ਤੇ ਵਾਧਾ ਕਰਨਾ, ਈ.ਪੀ.ਐਫ.,ਈ.ਐਸ.ਆਈ. ਅਤੇ 8.33 ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਦੀ ਮੰਗ ਲਈ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੰਗਰੂਰ ਸ਼ਹਿਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਤਹਿਤ 20 ਸਤੰਬਰ 2024 ਦਿਨ ਸ਼ੁੱਕਰਵਾਰ ਨੂੰ ਜਲ ਸਪਲਾਈ ਵਰਕਰਾਂ ਵੱਲੋਂ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਪੂਰਅਮਨ ਢੰਗ ਨਾਲ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ।

ਜਿਸਦੀ ਤਿਆਰੀ ਸਬੰਧੀ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜਿਲ੍ਹਾ ਬਠਿੰਡਾ ਦੀ ਇਕ ਅਹਿਮ ਮੀਟਿੰਗ ਸਥਾਨਕ ਚਿਲਡਰਨ ਪਾਰਕ ਬਠਿੰਡਾ ਵਿਖੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ।

ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਵਿਸ਼ੇਸ਼ ਤੌਰ ’ਤੇ ਪੁੱਜੇ, ਜਦਕਿ ਜਿਲ੍ਹਾ ਜਰਨਲ ਸਕੱਤਰ ਸ਼ੇਰੇ ਆਲਮ, ਜਿਲ੍ਹਾ ਖਜਾਨਚੀ ਲਖਵਿੰਦਰ ਸਿੰਘ , ਦਫਤਰੀ ਸਟਾਫ ਤੋਂ ਅਨੁਰਾਗ ਬਾਂਸਲ, ਜਸਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।

ਇਸ ਮੌਕੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਨੇ ਕਿਹਾ ਕਿ ਸਾਰੇ ਪੰਜਾਬ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਲ ਸਪਲਾਈ ਵਰਕਰਾਂ ਨੂੰ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸੰਗਰੂਰ ਧਰਨੇ ਵਿਚ ਵੱਧ ਚੱੜ ਕੇ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਧਰਨੇ ਵਿਚ ਸ਼ਾਮਲ ਹੋਣਗੇ।

ਇਸ ਮੌਕੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਨੇ ਕਿਹਾ ਕਿ ਸੂਬਾ ਕਮੇਟੀ ਵੱਲੋਂ ਉਲੀਕੇ ਜਾਣ ਵਾਲੇ ਸਾਰੇ ਪ੍ਰੋਗਰਾਮ ਲਾਗੂ ਕੀਤੇ ਜਾਣਗੇ ਅਤੇ 20 ਸਤੰਬਰ ਨੂੰ ਬਠਿੰਡਾ ਤੋਂ ਜਲ ਸਪਲਾਈ ਕਾਮੇ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਧਰਨੇ ਵਿਚ ਸ਼ਾਮਲ ਹੋਣਗੇ।

 

Leave a Reply

Your email address will not be published. Required fields are marked *