ਵੱਡੀ ਖ਼ਬਰ: ਕੇਜਰੀਵਾਲ 2 ਦਿਨਾਂ ਬਾਅਦ ਦੇਣਗੇ ਅਸਤੀਫਾ, ਖੁਦ ਕੀਤਾ ਐਲਾਨ
ਪੰਜਾਬ ਨੈੱਟਵਰਕ, ਨਵੀਂ ਦਿੱਲੀ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਆਪ’ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਦੋ ਦਿਨਾਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ ਰਿਹਾ ਹਾਂ। ਮੈਂ ਆਪਣੇ ਵਕੀਲ ਨੂੰ ਕਿਹਾ ਕਿ ਜਦੋਂ ਤੱਕ ਮੈਂ ਬਰੀ ਨਹੀਂ ਹੋ ਜਾਂਦਾ, ਮੈਂ ਮੁੱਖ ਮੰਤਰੀ ਦਾ ਅਹੁਦਾ ਨਹੀਂ ਛੱਡਾਂਗਾ। ਪਰ ਅਦਾਲਤ ਨੇ ਸਾਨੂੰ ਜ਼ਮਾਨਤ ਦੇ ਦਿੱਤੀ। ਅਜਿਹੇ ਮਾਮਲੇ ‘ਚ ਜਮਾਨਤ ਮਿਲਣਾ ਮੁਸ਼ਕਿਲ ਸੀ।
ਕੇਜਰੀਵਾਲ ਨੇ ਅੱਗੇ ਕਿਹਾ ਕਿ, ਅੱਜ ਮੈਂ ਜਨਤਾ ਦੀ ਕਚਹਿਰੀ ਵਿੱਚ ਆਇਆ ਹਾਂ। ਮੈਂ ਤੁਹਾਨੂੰ ਇਹ ਪੁੱਛਣ ਆਇਆ ਹਾਂ ਕਿ ਕੀ ਤੁਸੀਂ ਕੇਜਰੀਵਾਲ ਨੂੰ ਇਮਾਨਦਾਰ ਮੰਨਦੇ ਹੋ ਜਾਂ ਅਪਰਾਧੀ? ਮੈਂ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਾਂਗਾ ਜਦੋਂ ਤੱਕ ਤੁਸੀਂ ਮੈਨੂੰ ਅਜਿਹਾ ਕਰਨ ਲਈ ਨਹੀਂ ਕਹੋਗੇ। ਮੈਂ ਅਸਤੀਫਾ ਦੇ ਰਿਹਾ ਹਾਂ ਕਿਉਂਕਿ ਉਨ੍ਹਾਂ ਨੇ ਮੇਰੇ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ। ਮੈਂ ਅਜਿਹਾ ਕਰਨ ਲਈ ਰਾਜਨੀਤੀ ਵਿੱਚ ਨਹੀਂ ਆਇਆ। ਮੈਂ ਪੈਸੇ ਨਾਲ ਸੱਤਾ ਹਾਸਲ ਕਰਨ ਲਈ ਰਾਜਨੀਤੀ ਵਿੱਚ ਨਹੀਂ ਆਇਆ।