Punjab News: 68ਵੀਆਂ ਸਕੂਲੀ ਖੇਡਾਂ 17 ਸਤੰਬਰ ਤੋਂ…
Punjab News: ਖੇਡਾਂ ਦੌਰਾਨ ਸਮੂਹ ਸਟਾਫ ਤਨਦੇਹੀ ਨਾਲ ਨਿਭਾਵੇ ਡਿਊਟੀ-ਸਿਕੰਦਰ ਸਿੰਘ ਬਰਾੜ
ਪੰਜਾਬ ਨੈੱਟਵਰਕ, ਬਠਿੰਡਾ-
Punjab News: ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੀ ਦੇਖ ਰੇਖ ਵਿੱਚ ਹਾਕੀ ਸਟੇਡੀਅਮ ਰਾਜਿੰਦਰਾ ਕਾਲਜ ਬਠਿੰਡਾ ਵਿਖੇ 68 ਵੀਆਂ ਸਕੂਲੀ ਸੂਬਾ ਪੱਧਰੀ ਹਾਕੀ ਅੰਡਰ 19 ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ 16 ਸਤੰਬਰ ਤੋਂ 21 ਸਤੰਬਰ ਤੱਕ ਕਰਵਾਏ ਜਾ ਰਹੇ ਹਨ।
ਇਹਨਾਂ ਸੂਬਾ ਪੱਧਰੀ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਵਲੋਂ ਇੱਕ ਅਹਿਮ ਮੀਟਿੰਗ ਕੀਤੀ। ਉਹਨਾਂ ਇਸ ਮੌਕੇ ਬੋਲਦਿਆਂ ਸਾਰੇ ਆਫੀਸ਼ਲਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਨਿਰਪੱਖ ਹੋ ਕੇ ਕਰਨ ਦੀ ਹਦਾਇਤ ਕੀਤੀ ਤਾਂ ਜ਼ੋ ਨੈਸ਼ਨਲ ਪੱਧਰ ਲਈ ਸਹੀ ਖਿਡਾਰੀਆਂ ਦੀ ਚੋਣ ਕੀਤੀ ਜਾ ਸਕੇ।
ਇਹਨਾਂ ਖੇਡਾਂ ਲਈ ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਵਰਿੰਦਰ ਪਾਲ ਸਿੰਘ, ਪ੍ਰਿੰਸੀਪਲ ਗੁਰਮੇਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਟੂਰਨਾਮੈਂਟ ਕਮੇਟੀ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਗਗਨਦੀਪ ਕੌਰ ਨੋਡਲ ਅਫ਼ਸਰ ਲਗਾਏ ਗਏ ਹਨ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਇਹਨਾਂ ਸੂਬਾ ਪੱਧਰੀ ਖੇਡਾਂ ਵਿੱਚ 1000 ਦੇ ਲਗਪਗ ਖਿਡਾਰੀ ਭਾਗ ਲੈ ਰਹੇ ਹਨ। 16 ਸਤੰਬਰ ਤੋਂ 18 ਸਤੰਬਰ ਤੱਕ ਅੰਡਰ 19 ਹਾਕੀ ਮੁੰਡਿਆਂ ਦੇ ਮੁਕਾਬਲੇ ਅਤੇ 20 ਅਤੇ 21 ਸਤੰਬਰ ਨੂੰ ਅੰਡਰ 19 ਕੁੜੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਡਾਕਟਰ ਰਵਨੀਤ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਰੇਸ਼ਮ ਸਿੰਘ, ਲੈਕਚਰਾਰ ਕੁਲਵੀਰ ਸਿੰਘ ਕਨਵੀਨਰ ਲਗਾਏ ਗਏ ਹਨ।