Punjab News: ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ, ਸੜਕਾਂ ‘ਤੇ ਉੱਤਰੇ ਲੋਕ
ਨਾਭਾ-
Punjab News: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਹੇਠ ਹਿੰਦੂ ਜਥੇਬੰਦੀਆਂ ਨੇ ਨਾਭਾ ਸ਼ਹਿਰ ਨੂੰ ਪੂਰਨ ਤੌਰ ਉਤੇ ਬੰਦ ਕਰਕੇ ਸੜਕਾਂ ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਅੱਜ ਸਵੇਰੇ ਵਪਾਰ ਮੰਡਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਹਿੰਦੂ ਸਮਾਜ ਦੇ ਲੋਕਾਂ ਵੱਲੋਂ ਸਥਾਨਕ ਦੇਵੀ ਦਿਆਲਾ ਚੌਂਕ ਮੰਦਰ ਵਿਖੇ ਇਕੱਠੇ ਹੋਏ ਅਤੇ ਆਪ ਆਗੂ ਪੰਕਜ ਪੱਪੂ ਖਿਲਾਫ ਰੋਸ ਪ੍ਰਗਟਾਵਾ ਕੀਤਾ ਗਿਆ।
ਉਨ੍ਹਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾਵੇ।
ਇਸ ਮਸਲੇ ਉਤੇ ਬੋਲਦੇ ਹੋਏ ਹਿੰਦੂ ਸਮਾਜ ਦੇ ਲੋਕਾਂ ਦਾ ਕਹਿਣਾ ਹੈ ਕਿ ਭਗਵਾਨ ਬਾਵਨ ਦੀਆਂ ਤਸਵੀਰਾਂ ਨੂੰ ਨਗਰ ਕੌਂਸਲ ਨਾਭਾ ਦੀ ਕੂੜੇ ਵਾਲੀ ਟਰਾਲੀਆਂ ਵਿੱਚ ਸੁੱਟਿਆ ਗਿਆ ਜਿਸ ਨਾਲ ਉਨ੍ਹਾਂ ਦੀ ਭਾਵਨਾਵਾਂ ਨੂੰ ਠੇਸ ਲੱਗੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਪੰਕਜ ਪੱਪੂ ਦੇ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਸ ਉਤੇ ਮਾਮਲਾ ਦਰਜ ਹੋਵੇ।
ਹਿੰਦੂ ਸਮਾਜ ਨੇ ਕਿਹਾ ਕਿ ਜੇਕਰ ਹੁਣ ਵੀ ਪ੍ਰਸ਼ਾਸਨ ਉਨ੍ਹਾਂ ਦੀ ਸ਼ਿਕਾਇਤ ਉਤੇ ਕਾਰਵਾਈ ਨਹੀਂ ਕਰਦਾ ਤਾਂ ਇਸ ਰੋਸ ਧਰਨੇ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।