Holiday Alert: ਪੰਜਾਬ ਸਰਕਾਰ ਵੱਲੋਂ ਇਸ ਜ਼ਿਲ੍ਹੇ ‘ਚ 17 ਸਤੰਬਰ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਨੈਟਵਰਕ, ਜਲੰਧਰ
Holiday Alert: ਪੰਜਾਬ ਸਰਕਾਰ ਦੇ ਵੱਲੋਂ ਜਲੰਧਰ ਜ਼ਿਲ੍ਹੇ ਦੇ ਅੰਦਰ 17 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਦੇ ਆਦੇਸ਼ਾਂ ਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼੍ਰੀ ਸਿੱਧਾ ਬਾਬਾ ਸੋਢਲ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ 17 ਸਤੰਬਰ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ, ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਸਮੇਤ ਹੋਰ ਅਦਾਰੇ ਬੰਦ ਰਹਿਣਗੇ।