Breaking: ਹੁਣ ਭਾਰਤ ‘ਚ ਹੋਵੇਗੀ ਹੀ ਇੱਕ ਚੋਣ, ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ
ਦੇਸ਼ ਵਿੱਚ ਇੱਕ ਦੇਸ਼ ਇੱਕ ਚੋਣ ਕਰਵਾਉਣ ਦਾ ਰਾਹ ਆਸਾਨ ਹੋ ਗਿਆ
ਨਵੀਂ ਦਿੱਲੀ
ਅੱਜ ਮੋਦੀ ਕੈਬਨਿਟ ਨੇ ਵਨ ਨੇਸ਼ਨ ਵਨ ਇਲੈਕਸ਼ਨ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਰਾਮਨਾਥ ਕੋਵਿੰਦ ਦੀ ਰਿਪੋਰਟ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਇੱਕ ਦੇਸ਼ ਇੱਕ ਚੋਣ ਕਰਵਾਉਣ ਦਾ ਰਾਹ ਆਸਾਨ ਹੋ ਗਿਆ ਹੈ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਦੇ ਮੌਕੇ ‘ਤੇ ਪ੍ਰੈੱਸ ਕਾਨਫਰੰਸ ‘ਚ ਸਰਕਾਰ ਦੀਆਂ ਪ੍ਰਾਪਤੀਆਂ ਦੀ ਸੂਚੀ ਜਾਰੀ ਕੀਤੀ ਸੀ।
ਦੱਸ ਦਈਏ ਕਿ, ਆਪਣੇ ਪਿਛਲੇ ਕਾਰਜਕਾਲ ਦੌਰਾਨ ਮੋਦੀ ਸਰਕਾਰ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ‘ਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ‘ਚ ਕਮੇਟੀ ਬਣਾਈ ਸੀ। ਰਾਮਨਾਥ ਕੋਵਿੰਦ ਕਮੇਟੀ ਨੂੰ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੀਆਂ ਸੰਭਾਵਨਾਵਾਂ ਬਾਰੇ ਰਿਪੋਰਟ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।
ਕਮੇਟੀ ਨੇ ਇਸ ਸਾਲ ਮਾਰਚ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਮੋਦੀ ਕੈਬਨਿਟ ਮੀਟਿੰਗ ਵਿੱਚ ਰਿਪੋਰਟ ‘ਤੇ ਚਰਚਾ ਕੀਤੀ ਗਈ ਅਤੇ ਸਿਧਾਂਤਕ ਤੌਰ ‘ਤੇ ਮਨਜ਼ੂਰੀ ਦਿੱਤੀ ਗਈ।
ਹਾਲ ਹੀ ਵਿੱਚ ਗ੍ਰਹਿ ਮੰਤਰੀ ਸ਼ਾਹ ਨੇ ਸਰਕਾਰ ਦੇ ਇਸ ਕਾਰਜਕਾਲ ਦੌਰਾਨ ਇੱਕ ਰਾਸ਼ਟਰ, ਇੱਕ ਚੋਣ ਲਾਗੂ ਕਰਨ ਦੀ ਗੱਲ ਵੀ ਕੀਤੀ ਸੀ।