All Latest NewsNews FlashPunjab News

2364 ਈ.ਟੀ.ਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

 

2364 ਈ.ਟੀ.ਟੀ ਲਈ ਸਾਰੇ ਜ਼ਿਲ੍ਹਿਆਂ ਦੇ ਸਕੂਲ ਚੋਣ ਲਈ ਪੇਸ਼ ਕੀਤੇ ਜਾਣ: ਡੀ.ਟੀ.ਐੱਫ

ਪੰਜਾਬ ਨੈੱਟਵਰਕ, ਅੰਮ੍ਰਿਤਸਰ

ਬੀਤੇ ਇੱਕ ਮਹੀਨੇ ਤੋਂ ਸਿੱਖਿਆ ਵਿਭਾਗ ਪੰਜਾਬ ਦੇ ਦਫਤਰ ਮੋਹਾਲੀ ਅੱਗੇ ਧਰਨੇ ਤੇ ਡਟੇ 2364 ਈਟੀਟੀ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਮੁੜ ਹਾਅ ਦਾ ਨਾਅਰਾ ਮਾਰਦੇ ਹੋਏ ਕਈ ਸਾਲਾਂ ਤੋਂ ਲਟਕੀ ਇਸ ਭਰਤੀ ਨੂੰ ਮੁਕੰਮਲ ਕਰਨ ਦੀ ਮੰਗ ਕੀਤੀ ਗਈ ਹੈ। ਡੀ.ਟੀ.ਐੱਫ ਆਗੂਆਂ ਨੇ 2364 ਅਧਿਆਪਕਾਂ ਲਈ ਫੌਰੀ ਸਟੇਸ਼ਨ ਚੋਣ ਦੀ ਸਮਾਂ ਸਾਰਨੀ ਜਾਰੀ ਕਰਨ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਹੀ ਸਟੇਸ਼ਨ ਚੋਣ ਲਈ ਖੋਲ੍ਹਣ ਦੀ ਮੰਗ ਵੀ ਕੀਤੀ ਹੈ।

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਾਲ 2020 ਦੇ ਵਿੱਚ ਨਿਕਲੀ ਇਸ ਭਰਤੀ ਨੂੰ ਪਿਛਲੀ ਸਰਕਾਰ ਦੇ ਨਾਲ ਨਾਲ ਹੋਣ ਵਾਲੀ ਬਦਲਾਅ ਦਾ ਨਾਅਰਾ ਦੇ ਕੇ ਆਈ ਸਰਕਾਰ ਵੱਲੋਂ ਵੀ ਲਗਾਤਾਰ ਲਟਕਾਇਆ ਗਿਆ ਹੈ।

ਸੂਬਾ ਪ੍ਰੈਸ ਸਕੱਤਰ ਪਵਨ ਕੁਮਾਰ ਅਤੇ ਮੇਂਬਰ ਮੀਡਿਆ ਕਮੇਟੀ ਰਾਜੇਸ਼ ਕੁਮਾਰ ਪਰਾਸ਼ਰ, ਕੁਲਦੀਪ ਸਿੰਘ ਵਰਨਾਲੀ ਨੇ ਪ੍ਰੈਸ ਬਿਆਨ ਜ਼ਾਰੀ ਕਰਦਿਆਂ ਕਿਹਾ ਕਿ ਹੁਣ ਵੀ ਸਿੱਖਿਆ ਵਿਭਾਗ ਵੱਲੋਂ ਪਿਛਲੇ ਦਿਨੀ 17 ਸਤੰਬਰ ਤੋਂ ਇਸ ਭਰਤੀ ਦੇ ਚੁਣੇ ਹੋਏ ਅਧਿਆਪਕਾਂ ਲਈ ਸਟੇਸ਼ਨ ਚੋਣ ਦੀ ਸਮਾਂ ਸਾਰਨੀ ਜਾਰੀ ਕੀਤੀ ਗਈ ਸੀ, ਜੋ ਕਿ ਬਾਅਦ ਵਿੱਚ ਰੱਦ ਕਰ ਦਿੱਤੀ ਗਈ। ਇਸ ਭਰਤੀ ਲਈ ਕੇਵਲ ਸਰਹੱਦੀ ਜ਼ਿਲ੍ਹਿਆਂ ਦੇ ਹੀ ਸਟੇਸ਼ਨ ਦੇਣ ਦੀਆਂ ਵੀ ਕਨਸੋਆਂ ਪ੍ਰਾਪਤ ਹੋਈਆਂ ਹਨ।

ਡੀ.ਟੀ.ਐੱਫ ਆਗੂਆਂ  ਗੁਰਬਿੰਦਰ ਸਿੰਘ ਖਹਿਰਾ, ਚਰਨਜੀਤ ਸਿੰਘ ਰਜਧਾਨ, ਹਰਜਾਪ ਸਿੰਘ ਬੱਲ,  ਜਰਮਨਜੀਤ ਸਿੰਘ, ਗੁਰਦੇਵ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਭਰਤੀ ਨੂੰ ਲਟਕਾਉਣਾ ਵਿਦਿਆਰਥੀਆਂ ਨਾਲ ਧ੍ਰੋਹ ਕਮਾਉਣ ਦੇ ਬਰਾਬਰ ਹੈ। ਭਰਤੀ ਵੇਲੇ ਕੁਝ ਕੁ ਜ਼ਿਲ੍ਹਿਆਂ ਦੇ ਸਟੇਸ਼ਨ ਦਿਖਾਉਣਾ ਵੀ ਵਿਤਕਰੇ ਵਾਲੀ ਸਥਿਤੀ ਪੈਦਾ ਕਰਨ ਦੇ ਸਮਾਨ ਹੈ। ਉਨ੍ਹਾਂ ਕਿਹਾ ਕਿ ਲੋੜ ਇਸ ਗੱਲ ਦੀ ਹੈ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਹੀ ਨਵੀਂ ਭਰਤੀ ਕੀਤੀ ਜਾਵੇ ਤਾਂ ਜੋ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਹੀ ਅਧਿਆਪਕ ਮਿਲਣ ਸਕਣ ਅਤੇ ਇਹਨਾਂ ਅਧਿਆਪਕਾਂ ਨੂੰ ਵੀ ਆਪਣੇ ਘਰ ਤੋਂ ਦੂਰ ਸੈਂਕੜੇ ਕਿਲੋਮੀਟਰ ਦੂਰ ਨੌਕਰੀ ਕਰਨ ਲਈ ਮਜਬੂਰ ਨਾ ਹੋਣਾ ਪਵੇ।

ਆਗੂਆਂ  ਨਿਰਮਲ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਨਾਭਾ, ਕੰਵਰਜੀਤ ਸਿੰਘ, ਕੰਵਲਜੀਤ ਕੌਰ, ਪਰਮਿੰਦਰ ਸਿੰਘ ਰਾਜਾਸਾਂਸੀ, ਰਾਜੇਸ਼ ਕੁੰਦਰਾ, ਰਾਜਵਿੰਦਰ ਸਿੰਘ ਚਿਮਨੀ ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਮੋਹਾਲੀ ਵਿਖੇ ਚੱਲ ਰਹੇ ਇਸ ਮੋਰਚੇ ਦੌਰਾਨ ਅਧਿਆਪਕਾਂ ਵੱਲੋਂ ਆਪਣੀ ਜਾਨਾਂ ਨੂੰ ਜੋਖਮ ਵਿੱਚ ਪਾ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਭਰਤੀ ਮੁਕੰਮਲ ਕਰਨ ਦੀ ਥਾਂ ਆਪਣੇ ਸਰਕਾਰ ਅਤੇ ਸਿੱਖਿਆ ਵਿਭਾਗ ਗੈਰ ਸੰਵੇਦਨਸ਼ੀਲ ਰਵੱਈਆ ਅਪਣਾਉਂਦੇ ਹੋਏ ਭਰਤੀ ਨੂੰ ਲਗਾਤਾਰ ਅੱਗੇ ਲਟਕਾਉਂਦਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਵਿਭਾਗ ਅਜਿਹਾ ਵਤੀਰਾ ਛੱਡਦੇ ਹੋਏ ਭਰਤੀ ਨੂੰ ਮੁਕੰਮਲ ਕਰੇ ਅਤੇ ਵਿਦਿਆਰਥੀਆਂ ਲਈ ਗੁਣਵੱਤਾ ਭਰਪੂਰ ਸਿੱਖਿਆ ਦਾ ਪ੍ਰਬੰਧ ਕਰੇ।

Leave a Reply

Your email address will not be published. Required fields are marked *