ਗੌਰਮਿੰਟ ਟੀਚਰਜ਼ ਯੂਨੀਅਨ ਨੇ DEO ਰਾਹੀਂ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ
ਕੰਪਿਊਟਰ ਅਧਿਆਪਕਾਂ, 2364, 5994 ਐਨ ਐਸ ਕਿਊ ਐਫ਼ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ
ਦਲਜੀਤ ਕੌਰ, ਸੰਗਰੂਰ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਸੰਗਰੂਰ ਇਕਾਈ ਵਲੋਂ ਅੰਦੋਲਨਕਾਰੀ ਅਧਿਆਪਕਾਂ ਦੇ ਹੱਕ ਵਿੱਚ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਸੰਗਰੂਰ ਸ੍ਰੀਮਤੀ ਤਰਵਿੰਦਰ ਕੌਰ ਰਾਹੀਂ ਸਿੱਖਿਆ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ।
ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਫ਼ਕੀਰ ਸਿੰਘ ਟਿੱਬਾ ਅਤੇ ਦੇਵੀ ਦਿਆਲ ਨੇ ਕਿਹਾ ਕਿ ਅੰਦੋਲਨਕਾਰੀ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਸਕੇਲਾਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਤੇ ਕੰਪਿਊਟਰ ਅਧਿਆਪਕਾਂ ਤੇ ਛੇਵਾ ਪੇ ਕਮਿਸ਼ਨ ਲਾਗੂ ਕੀਤਾ ਜਾਵੇ, 2364 ਤੇ 5994 ਦੀ ਭਰਤੀ ਨੂੰ ਤਰੁੰਤ ਸਕੂਲਾਂ ਵਿੱਚ ਭੇਜਿਆ ਜਾਵੇ, ਐਨ ਐਸ ਕਿਊ ਐਫ਼ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਕੇ ਤਨਖ਼ਾਹ ਤੇ ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ, ਪੁਰਾਣੀ ਪੈਂਨਸ਼ਨ ਬਹਾਲ ਕੀਤੀ ਜਾਵੇ, 6635 ਤੇ ਹੋਰ ਹੋਰ ਵੱਖ ਵੱਖ ਕੈਟਾਗਰੀਆਂ ਨੂੰ ਵਿਸ਼ੇਸ਼ ਮੌਕਾ ਦਿੱਤਾ ਜਾਵੇ।
ਅਧਿਆਪਕਾਂ ਦੀਆਂ ਰਹਿੰਦੀਆਂ ਬਦਲੀਆਂ ਦਾ ਅਗਲਾ ਗੇੜ ਸ਼ੁਰੂ ਕੀਤਾ ਜਾਵੇ ਤੇ ਪਹਿਲੇ ਰਾਉਂਡ ਦੀਆਂ ਕੀਤੀਆਂ ਗਈਆਂ ਬਦਲੀਆਂ ਨੂੰ ਲਾਗੂ ਕੀਤਾ ਜਾਵੇ ਤੇ ਬਦਲੀਆਂ ਵਿੱਚ ਪਾਰਦਰਸ਼ਤਾ ਰੱਖੀ ਜਾਵੇ, ਡਾਟਾ ਮਿੱਸਮੇਚ ਅਧਿਆਪਕਾਂ ਨੂੰ ਬਦਲੀ ਲਈ ਵਿਚਾਰਿਆ ਜਾਵੇ, ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣੇ ਬੰਦ ਕੀਤੇ ਜਾਣ, ਪ੍ਰਾਇਮਰੀ ਤੋਂ ਮਾਸਟਰ ਕੇਡਰ ਸਮੇਤ ਹਰ ਕੇਡਰ ਦੀਆਂ ਪ੍ਰਮੋਸ਼ਨਾਂ ਕੀਤੀਆ ਜਾਣ, ਕੇਂਦਰੀ ਸਕੇਲ ਰੱਦ ਕਰਕੇ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣ।
ਇਸ ਮੌਕੇ ਹਰੀਸ਼ ਕੁਮਾਰ, ਸਰਬਜੀਤ ਸਿੰਘ ਪੁੰਨਾਵਾਲ, ਬਾਰਾ ਸਿੰਘ, ਪ੍ਰਿੰਸ ਸਿੰਗਲਾ, ਨਰੇਸ਼ ਕੁਮਾਰ, ਬੱਗਾ ਸਿੰਘ, ਅਮਰਪਾਲ ਸਿੰਘ, ਗੁਰਦੀਪ ਸਿੰਘ, ਸੁਰੇਸ਼ ਕੁਮਾਰ, ਨਿਰਮਲ ਸਿੰਘ, ਐਨ ਐਸ ਕਿਊ ਐਫ਼ ਯੂਨੀਅਨ ਵੱਲੋਂ ਅਜੈ ਪਾਲ ਸਿੰਘ, ਬਲਜਿੰਦਰ ਸਿੰਘ, ਕੰਪਿਊਟਰ ਅਧਿਆਪਕ ਜੱਥੇਬੰਦੀ ਵੱਲੋ ਵਰਿੰਦਰ ਹਾਂਸ, ਸੁਮਿਤ ਕੁਮਾਰ, 5994 ਅਧਿਆਪਕ ਯੂਨੀਅਨ ਵੱਲੋਂ ਅੰਮ੍ਰਿਤਪਾਲ ਸਿੰਘ, ਜਸਪ੍ਰੀਤ ਸਿੰਘ, ਬਲਜਿੰਦਰ ਕੌਰ, ਅਮਨਦੀਪ ਸਿੰਘ ਮੌਜੂਦ ਸਨ।